12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਹੈਮਰ ਥ੍ਰੋਅ ਅਤੇ ਡਿਸਕਸ ਥ੍ਰੋਅ 'ਚ ਸਿਲਵਰ ਮੈਡਲ ਜਿੱਤੇ <br/>

ਅਜੀਤ ਡੈਸਕ 01-02-2026
ਧੂਰੀ, 31 ਜਨਵਰੀ (ਲਖਵੀਰ ਸਿੰਘ ਧਾਂਦਰਾ) - ਮਾਸਟਰ ਐਥਲੈਟਿਕ ਫੈਡਰੇਸ਼ਨ ਆਫ਼ ਇੰਡੀਆ (ਮਾਫ਼ੀ) ਵਲੋਂ 46 ਵੀਆਂ ਨੈਸ਼ਨਲ ਖੇਡਾਂ ਦਾ ਕੇਰਲਾ ਦੇ ਤਿ੍ਵੇਦਰੰਮ ਵਿਖੇ ਆਯੋਜਨ ਕੀਤਾ ਗਿਆ, ਜਿਸ ਵਿਚ ਧੂਰੀ ਹਲਕੇ ਦੇ ਸਰਗਰਮ ਆਗੂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਹੈਮਰ ਥਰੋਅ ਅਤੇ ਡਿਸਕਸ ਥਰੋਅ ਵਿਚ ਸਿਲਵਰ ਮੈਡਲ ਜਿੱਤ ਕੇ ਧੂਰੀ ਹਲਕੇ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਉਨ੍ਹਾਂ ਨੂੰ ਬਚਪਨ ਤੋਂ ਹੀ ਖੇਡਾਂ ਨਾਲ ਪਿਆਰ ਹੈ ਅਤੇ ਉਹ ਹੁਣ ਤੱਕ ਵੀ ਖੇਡਾਂ ਨਾਲ ਜੁੜੇ ਹੋਏ ਹਨ ਅਤੇ ਅੱਗੇ ਵੀ ਖੇਡਾਂ ਨਾਲ ਜੁੜੇ ਰਹਿਣਗੇ | ਚੇਅਰਮੈਨ ਘੁੱਲੀ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰ ਕੇ ਖੇਡਾਂ ਵੱਲ ਜੁੜਨਾ ਚਾਹੀਦਾ ਹੈ ਤਾਂ ਕਿ ਉਹ ਸਿਹਤ ਪੱਖੋਂ ਤੰਦਰੁਸਤ ਰਹਿਣ | ਇਸ ਮੌਕੇ ਏਸ਼ੀਅਨ ਚੈਂਪੀਅਨ ਸੁਰਜੀਤ ਸਿੰਘ ਜਲੰਧਰ ਅਤੇ ਰਜਿੰਦਰ ਸਿੰਘ ਸਿਧਵਾਂ ਵੈਟ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਵਲੋਂ ਮਸਤੂਆਣਾ ਸਾਹਿਬ ਦੇ ਨਗਰ ਕੀਰਤਨ 'ਚ ਸ਼ਮੂਲੀਅਤ <br/> ਅਗਲੀ ਖ਼ਬਰ ਬੀਬੀ ਭੱਠਲ ਦੇ ਬੰਬ ਧਮਾਕਿਆਂ ਵਾਲੇ ਬਿਆਨ ਦੀ ਬਾਬੂ ਗਰਗ ਨੇ ਜਾਂਚ ਕਰਾਉਣ ਦੀ ਕੀਤੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।