13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਇਆ

ਅਜੀਤ ਡੈਸਕ 01-02-2026
ਸ਼ੇਰਪੁਰ, 31 ਜਨਵਰੀ (ਜੋਸ਼ੀ) - ਭਾਰਤ ਸਰਕਾਰ ਦੀ ਮਨਿਸਟਰੀ ਆਫ਼ ਇਨਵਾਇਰਨਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਅਧੀਨ ਚੱਲ ਰਹੇ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਦੁਆਰਾ ਪੰਜਾਬ ਸਟੇਟ ਕਾਉਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਵੱਲੋਂ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਸ੍ਰੀਮਤੀ ਤਰਵਿੰਦਰ ਕੌਰ ਅਤੇ ਡਿਪਟੀ ਡੀਈਓ ਮਨਜੀਤ ਕੌਰ ਦੀ ਅਗਵਾਈ 'ਚ ਪੀ ਐਮ ਸ੍ਰੀ ਸਰਕਾਰੀ ਸਕੂਲ ਇਨਾ ਬਾਜਵਾ ਵਿਖੇ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਬੱਚਿਆਂ ਦੁਆਰਾ ਬੇਕਾਰ ਕੱਪੜੇ ਦੇ ਬੈਗ ਬਣਾਏ ਗਏ ਅਤੇ ਉਨ੍ਹਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਸਜਾਇਆ ਵੀ ਗਿਆ | ਸਕੂਲ ਇੰਚਾਰਜ ਮਹਿੰਦਰ ਪ੍ਰਤਾਪ ਨੇ ਕਿਹਾ ਕਿ ਦੁਨੀਆਂ ਭਰ ਵਿਚ ਵੇਸਟ ਮੈਟੀਰੀਅਲ ਦੀ ਬਹੁਤਾਤ ਹੈ, ਜੋ ਵਾਤਾਵਰਨ ਲਈ ਬੇਹੱਦ ਘਾਤਕ ਸਿੱਧ ਹੋ ਰਹੀ ਹੈ | ਸੋ, ਇਨ੍ਹਾਂ ਵਾਧੂ ਪਦਾਰਥਾਂ ਦੀ ਮਿਕਦਾਰ ਨੂੰ ਘਟਾਉਣ ਦੇ ਲਈ ਇਨ੍ਹਾਂ ਦੀ ਕਿਸੇ ਨਾ ਕਿਸੇ ਰੂਪ ਵਿਚ ਦੁਬਾਰਾ ਵਰਤੋਂ ਕਰ ਕੇ ਸਾਨੂੰ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਜਤਿੰਦਰ ਸਿੰਘ ਗੁਰਵਿੰਦਰ ਕੌਰ, ਬੀਰਪਾਲ ਕੌਰ, ਲਵਪ੍ਰੀਤ ਕੌਰ, ਹਰਪ੍ਰੀਤ ਸਿੰਘ, ਕਿਰਨਦੀਪ ਸਿੰਘ, ਅੰਮਿ੍ਤਪਾਲ ਸਿੰਘ, ਜਸਵੀਰ ਕੌਰ ਅਤੇ ਸੁਰਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ 'ਚ ਵਾਤਾਵਰਨ ਸੰਭਾਲ ਸਿੱਖਿਆ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਾਤਾਵਰਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।