13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਰਕਾਰੀ ਸਕੂਲ 'ਚ ਵਾਤਾਵਰਨ ਸੰਭਾਲ ਸਿੱਖਿਆ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 01-02-2026
ਮੂਨਕ, 31 ਜਨਵਰੀ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਪੰਜਾਬ ਰਾਜ ਕੌਂਸਲ ਫਾਰ ਸਾਇੰਸ, ਟੈਕਨੋਲਜੀ ਅਤੇ ਵਾਤਾਵਰਨ ਜੰਗਲ ਅਤੇ ਜਲਵਾਯੂ ਮੰਤਰਾਲਾ ਭਾਰਤ ਸਰਕਾਰ ਸੰਸਥਾਵਾਂ ਵਲੋਂ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਕਰਵਾਈਆਂ ਜਾ ਰਹੀ ਗਤੀਵਿਧੀਆਂ ਤਹਿਤ ਸਰਕਾਰੀ ਹਾਈ ਸਕੂਲ ਮਕਰੋੜ ਸਾਹਿਬ, ਮੂਨਕ ਸੰਗਰੂਰ ਵਿਖੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਤਰਵਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਬੱਚਿਆਂ ਨੂੰ ਵਾਤਾਵਰਣ ਸਬੰਧੀ ਅਤੇ ਪਲਾਸਟਿਕ ਦੇ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਘੱਟ ਕਰਨ ਸਬੰਧੀ ਪ੍ਰੋਤਸਾਹਿਤ ਕੀਤਾ ਗਿਆ ਅਤੇ ਪਲਾਸਟਿਕ ਬੈਗ ਦੀ ਜਗ੍ਹਾ ਕੱਪੜੇ ਦੇ ਬਣੇ ਹੋਏ ਬੈਗ ਵਰਤਣ ਦੀ ਸਲਾਹ ਦਿੱਤੀ ਗਈ | ਇਸ ਮੌਕੇ ਸਕੂਲ ਮੁਖੀ ਸ਼੍ਰੀਮਤੀ ਅਮਨਪ੍ਰੀਤ ਕੌਰ, ਐਸ.ਐਮ.ਸੀ. ਪ੍ਰਧਾਨ ਸ਼੍ਰੀਮਤੀ ਸੁਖਵਿੰਦਰ ਕੌਰ ਨੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਵਿਚਾਰ ਪ੍ਰਗਟ ਕੀਤੇ ਇਸ ਸਮੇਂ ਹੋਰ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ |
ਪਿਛਲੀ ਖ਼ਬਰ ਡੀ.ਏ.ਵੀ. ਸਕੂਲ, ਮੂਨਕ ਵਿਚ ਕਰਵਾਈ ਅਪ ਸਾਈਕਲ ਕਰਾਫ਼ਟ ਗਤੀਵਿਧੀ ਅਗਲੀ ਖ਼ਬਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।