17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

'ਸੂਫ਼ੀ ਫ਼ੈਸਟੀਵਲ ਅਤੇ ਪੰਜਾਬ ਸਖੀ ਸ਼ਕਤੀ ਮੇਲੇ' ਦੀ ਸ਼ਾਨਦਾਰ ਸ਼ੁਰੂਆਤ-ਵਿਧਾਇਕ ਜਮੀਲ ਉਰ ਰਹਿਮਾਨ ਨੇ ਕੀਤਾ ਉਦਘਾਟਨ

ਅਜੀਤ ਡੈਸਕ 14-02-2026
ਮਲੇਰਕੋਟਲਾ, 13 ਫਰਵਰੀ (ਮੁਹੰਮਦ ਹਨੀਫ਼ ਥਿੰਦ) - ਸਰਕਾਰੀ ਕਾਲਜ ਮਲੇਰਕੋਟਲਾ ਦੇ ਵਿਹੜੇ ਵਿਚ ਤਿੰਨ ਦਿਨਾਂ Tਸੂਫ਼ੀ ਫ਼ੈਸਟੀਵਲ ਅਤੇ ਪੰਜਾਬ ਸਖੀ ਸ਼ਕਤੀ ਮੇਲੇUਦਾ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵਲੋਂ ਉਦਘਾਟਨ ਕੀਤਾ ਗਿਆ | ਸਰਕਾਰੀ ਕਾਲਜ ਮਲੇਰਕੋਟਲੇ ਦਾ ਹਾਕੀ ਮੈਦਾਨ ਰੂਹਾਨੀ ਸੰਗੀਤ, ਸਭਿਆਚਾਰਕ ਰੌਣਕ ਅਤੇ ਮਹਿਲਾ ਉਦਮੀਕਤਾ ਦੇ ਰੰਗਾਂ ਨਾਲ ਸਜ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ, ਐਸ.ਐਸ.ਪੀ. ਗਗਨ ਅਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਾਕਬ ਅਲੀ ਰਾਜਾ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ. ਮਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ, ਨੌਜਵਾਨਾਂ ਅਤੇ ਮਹਿਲਾਵਾਂ ਨੇ ਸ਼ਮੂਲੀਅਤ ਕਰਕੇ ਸਮਾਗਮ ਨੂੰ ਯਾਦਗਾਰ ਬਣਾਇਆ | ਵਿਧਾਇਕ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਅਸਲੀ ਅਰਥਾਂ ਵਿਚ 'ਰੰਗਲਾ ਪੰਜਾਬ' ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਮਹਿਲਾਵਾਂ ਦੀ ਆਰਥਿਕਤਾ ਵਿਚ ਸੁਧਾਰ ਲਿਆਉਣ ਵਿਚ ਕਾਰਗਰ ਸਾਬਤ ਹੁੰਦੇ ਹਨ, ਜਿਸ ਨਾਲ ਉਨ੍ਹਾਂ ਦਾ ਆਰਥਿਕ ਪੱਧਰ ਦੇ ਨਾਲ-ਨਾਲ ਸਮਾਜਿਕ ਪੱਧਰ ਵੀ ਉੱਚਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸਾਡੀ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਆਪਸੀ ਭਾਈਚਾਰੇ ਅਤੇ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਕਿਹਾ ਕਿ ਮਲੇਰਕੋਟਲਾ ਸਦਾ ਤੋਂ ਸੂਫ਼ੀ ਪਰੰਪਰਾ ਅਤੇ ਆਪਸੀ ਸਦਭਾਵਨਾ ਦਾ ਪ੍ਰਤੀਕ ਰਿਹਾ ਹੈ ਅਤੇ ਇਹ ਫ਼ੈਸਟੀਵਲ ਉਸ ਵਿਰਾਸਤ ਨੂੰ ਨਵੀਂ ਉਚਾਈਆਂ 'ਤੇ ਲੈ ਕੇ ਜਾਵੇਗਾ | 'ਪੰਜਾਬ ਸਖੀ ਸ਼ਕਤੀ ਮੇਲੇ' ਦੌਰਾਨ ਜ਼ਿਲ੍ਹੇ ਅਤੇ ਬਾਹਰੋਂ ਆਈਆਂ ਮਹਿਲਾ ਸਵੈ-ਸਹਾਇਤਾ ਸਮੂਹਾਂ ਵਲੋਂ ਤਿਆਰ ਕੀਤੇ ਹੱਥ-ਸ਼ਿਲਪ ਉਤਪਾਦ, ਰਵਾਇਤੀ ਪੁਸ਼ਾਕਾਂ, ਬਨਾਵਟੀ ਗਹਿਣੇ, ਜੈਵਿਕ ਉਤਪਾਦ ਅਤੇ ਹੋਰ ਸਥਾਨਕ ਕਾਰੀਗਰੀ ਦੇ ਕਲਾ ਨਮੂਨੇ ਪ੍ਰਦਰਸ਼ਿਤ ਕੀਤੇ ਗਏ | ਇਹ ਮੇਲਾ ਮਹਿਲਾਵਾਂ ਲਈ ਆਰਥਿਕ ਮਜ਼ਬੂਤੀ ਵੱਲ ਇੱਕ ਮਜ਼ਬੂਤ ਕਦਮ ਸਾਬਤ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ 14 ਫਰਵਰੀ ਨੂੰ ਕੰਵਰ ਗਰੇਵਾਲ ਅਤੇ 15 ਫਰਵਰੀ ਨੂੰ ਕਮਲ ਖ਼ਾਨ ਸਰੋਤਿਆਂ ਨੂੰ ਮੰਤਰ ਮੁਗਧ ਕਰਨਗੇ | ਇਸ ਮੌਕੇ ਵਿਧਾਇਕ ਮਲੇਰਕੋਟਲਾ, ਡਿਪਟੀ ਕਮਿਸ਼ਨਰ, ਐਸ.ਐਸ.ਪੀ. ਅਤੇ ਹੋਰ ਪਤਵੰਤਿਆਂ ਨੇ ਲੋਕਲ ਪਕਵਾਨਾਂ ਦਾ ਜਾਇਕਾ ਲਿਆ ਅਤੇ ਸਵਾਦ ਦੀ ਸ਼ਲਾਘਾ ਕੀਤੀ | ਇਸ ਦੌਰਾਨ ਵਿਧਾਇਕ ਮਲੇਰਕੋਟਲਾ ਨੇ ਬਾਇਓਸਕੋਪ ਅਤੇ ਕਠਪੁਤਲੀ ਨਾਚ ਦਾ ਆਨੰਦ ਵੀ ਮਾਣਿਆ |

ਪਿਛਲੀ ਖ਼ਬਰ ਰੇਲਗੱਡੀ ਵਿਚੋਂ ਡਿਗਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਅਕਾਲੀ ਦਲ ਦੀ 21 ਨੂੰ ਭਕਨਾ ਵਿਖੇ ਹੋਣ ਵਾਲੀ ਰੈਲੀ 'ਚ ਹਲਕੇ ਦੇ ਲੋਕ ਵੱਡੀ ਗਿਣਤੀ 'ਚ ਹੋਣਗੇ ਸ਼ਾਮਿਲ-ਰਣੀਕੇ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।