17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਕਿਸਾਨ ਯੂਨੀਅਨ ਵਲੋਂ ਲੌਂਗੋਵਾਲ ਥਾਣੇ ਅੱਗੇ ਰੋਸ ਧਰਨਾ-ਕਿਸਾਨਾਂ 'ਤੇ ਹੋਏ ਤਸ਼ੱਦਦ ਕਾਰਨ ਫੁੱਟਿਆ ਕਿਸਾਨਾਂ ਦਾ ਰੋਹ <br/>

ਅਜੀਤ ਡੈਸਕ 14-02-2026
ਲੌਂਗੋਵਾਲ, 13 ਫਰਵਰੀ (ਵਿਨੋਦ, ਖੰਨਾ)-ਪਿਛਲੇ ਦਿਨੀਂ ਬਠਿੰਡਾ ਜਾ ਰਹੇ ਕਿਸਾਨਾਂ ਉੱਤੇ ਸਰਕਾਰ ਵਲੋਂ ਪੁਲਿਸ ਰਾਹੀਂ ਕੀਤੇ ਗਏ ਤਸ਼ੱਦਦ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲੌਂਗੋਵਾਲ ਥਾਣੇ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਧਰਨੇ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਅਤੇ ਜ. ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਜਥੇਬੰਦੀ ਦੀ ਤਰਫ਼ੋਂ ਬਠਿੰਡੇ ਜਾਣ ਦਾ ਪ੍ਰੋਗਰਾਮ ਬਣਾਇਆ ਹੋਇਆ ਸੀ ਪਰ ਸਰਕਾਰ ਨੇ ਪੁਲਿਸ ਦੀਆਂ ਧਾੜਾਂ ਲਿਆ ਕੇ ਕਿਸਾਨਾਂ ਨੂੰ ਰੋਕਿਆ | ਪੁਲਿਸ ਪ੍ਰਸ਼ਾਸਨ ਦੇ ਵਲੋਂ ਅਮਰੂ ਕੋਟੜਾ ਅਤੇ ਮਹਿਲਾਂ ਚੌਂਕ ਵਿਖੇ ਡਾਂਗਾਂ ਚਲਾਈਆਂ ਗਈਆਂ | ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਲੌਂਗੋਵਾਲ ਅਤੇ ਧਰਮਗੜ੍ਹ ਥਾਣੇ ਅੰਦਰ ਕਿਸਾਨਾਂ ਦੀ ਕੁੱਟਮਾਰ ਕੀਤੀ ਗਈ | ਉਨ੍ਹਾਂ ਕਿਹਾ ਕਿ ਇਹ ਇਕੱਲੀ ਜਿਉਂਦ ਪਿੰਡ ਦੀ ਜ਼ਮੀਨ ਦਾ ਮਸਲਾ ਨਹੀਂ ਹੈ ਇਹ ਮਸਲਾ ਹਰ ਉਸ ਜ਼ਮੀਨ ਦਾ ਹੈ ਜਿਹੜੀ ਜ਼ਮੀਨ 'ਤੇ ਮੰਤਰੀਆਂ, ਵਿਧਾਇਕਾਂ, ਵੱਡੇ-ਵੱਡੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ | ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਜੋ 17 ਏਕੜ ਦਾ ਕਾਨੂੰਨ ਸਰਕਾਰ ਨੇ ਬਣਾਇਆ ਹੈ ਉਸ ਨੂੰ ਲਾਗੂ ਕਰੇ | ਪੰਜਾਬ ਅੰਦਰ ਅਫ਼ਸਰਸ਼ਾਹੀ ਦੀ ਤਰਫ਼ੋਂ ਬਹੁਤ ਸਾਰੀ ਜ਼ਮੀਨ ਦੱਬੀ ਹੋਈ ਹੈ | ਕਿਸਾਨ ਆਗੂਆਂ ਨੇ ਕਿਹਾ ਜਿੰਨਾ ਸਮਾਂ ਕਿਸਾਨਾਂ ਮਜ਼ਦੂਰਾਂ ਨੂੰ ਇਨਸਾਫ਼ ਨਹੀਂ ਮਿਲਦਾ ਉੰਨਾਂ ਸਮਾਂ ਸੰਘਰਸ਼ ਜਾਰੀ ਰਹੇਗਾ | ਅੱਜ ਦੇ ਧਰਨੇ ਵਿਚ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਕਾਂਗਰਸ ਦੇ ਦਲਿਤ ਵਿਰੋਧੀ ਵਤੀਰੇ ਖ਼ਿਲਾਫ਼ 'ਆਪ' ਨੇ ਵਿਜੈਇੰਦਰ ਸਿੰਗਲਾ ਦੀ ਕੋਠੀ ਮੂਹਰੇ ਦਿੱਤਾ ਧਰਨਾ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਦਿੜ੍ਹਬਾ ਵਿਖੇ 10 ਮੁਕੱਦਮੇ ਦਰਜ, 13 ਦੋਸ਼ੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।