17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਅਮਰੀਕਾ ਨਾਲ ਕੀਤਾ ਗਿਆ ਸਮਝੌਤਾ ਪੰਜਾਬ ਸਮੇਤ ਸਮੁੱਚੇ ਦੇਸ਼ ਦੀ ਕਿਸਾਨੀ ਲਈ ਬੇਹੱਦ ਚਿੰਤਾਜਨਕ - ਢੀਂਡਸਾ <br/>

ਅਜੀਤ ਡੈਸਕ 14-02-2026
ਸੰਗਰੂਰ, 13 ਫਰਵਰੀ (ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ, ਅਮਰੀਕਾ ਨਾਲ ਕੀਤੇ ਗਏ ਸਮਝੌਤੇ ਨੂੰ ਜਨਤਕ ਕਰੇ ਕਿਉਂਕਿ ਅਮਰੀਕਾ ਵਲੋਂ ਆ ਰਹੇ ਬਿਆਨਾਂ ਤੋਂ ਸਾਫ਼ ਇਸ਼ਾਰਾ ਮਿਲਦਾ ਹੈ ਕਿ ਭਾਰਤ ਦੇ ਖੇਤੀਬਾੜੀ ਬਾਜ਼ਾਰ ਨੂੰ ਅਮਰੀਕੀ ਖੇਤੀ ਉਤਪਾਦਾਂ ਲਈ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਪੰਜਾਬ ਸਮੇਤ ਸਮੁੱਚੇ ਦੇਸ਼ ਦੀ ਕਿਸਾਨੀ ਲਈ ਬੇਹੱਦ ਚਿੰਤਾਜਨਕ ਸਥਿਤੀ ਪੈਦਾ ਕਰ ਸਕਦੀ ਹੈ | ਖੇਤੀਬਾੜੀ ਨਾਲ ਜੁੜਿਆ ਇਹ ਮਸਲਾ ਸਾਧਾਰਣ ਨਹੀਂ, ਸਗੋਂ ਦੇਸ਼ ਦੀ ਆਰਥਿਕਤਾ, ਭੋਜਨ ਸੁਰੱਖਿਆ ਅਤੇ ਕਿਸਾਨਾਂ ਦੀ ਰੋਜ਼ੀ ਰੋਟੀ ਨਾਲ ਸਿੱਧਾ ਜੁੜਿਆ ਹੋਇਆ ਹੈ | ਜੇ ਅਮਰੀਕਾ ਦੇ ਖੇਤੀ ਮੰਤਰੀ ਇਹ ਦਾਅਵਾ ਕਰ ਰਹੇ ਹਨ ਕਿ ਭਾਰਤ ਦਾ ਬਾਜ਼ਾਰ ਅਮਰੀਕੀ ਖੇਤੀ ਉਤਪਾਦਾਂ ਲਈ ਖੋਲ੍ਹ ਦਿੱਤਾ ਗਿਆ ਹੈ, ਤਾਂ ਭਾਰਤ ਸਰਕਾਰ ਨੂੰ ਇਸ ਦੀ ਪੂਰੀ ਸਚਾਈ ਦੇਸ਼ ਦੇ ਸਾਹਮਣੇ ਰੱਖਣੀ ਚਾਹੀਦੀ ਹੈ | ਕਿਸਾਨਾਂ ਦੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਕਬੂਲ ਨਹੀਂ ਹੋਵੇਗਾ | ਕੇਂਦਰ ਸਰਕਾਰ ਨੂੰ ਇਸ ਪੂਰੇ ਮਾਮਲੇ 'ਤੇ ਪਾਰਦਰਸ਼ਤਾ ਨਾਲ ਦੇਸ਼ ਅੱਗੇ ਜਵਾਬ ਦੇਣਾ ਚਾਹੀਦਾ ਹੈ |

ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਰੈਲੀ -ਡੀ.ਸੀ. ਰਾਹੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ <b... ਅਗਲੀ ਖ਼ਬਰ -ਮਾਮਲਾ ਵਿਧਾਇਕਾ ਭਰਾਜ ਵਲੋਂ ਭਾਜਪਾ ਉੱਤੇ ਲਗਾਏ ਖ਼ਰੀਦੋ ਫ਼ਰੋਖ਼ਤ ਦੇ ਇਲਜ਼ਾਮਾਂ ਦਾ- <br> ਭਰਾਜ ਆਪਣੇ ਖ਼ਤਮ ਹੋਏ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।