17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਰੈਲੀ -ਡੀ.ਸੀ. ਰਾਹੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ <br/>

ਅਜੀਤ ਡੈਸਕ 14-02-2026
ਸੰਗਰੂਰ, 13 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਵਲੋ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੂਬਾ ਪੱਧਰ 'ਤੇ ਕੀਤੇ ਗਏ ਸੰਘਰਸ਼ ਦੇ ਐਲਾਨ ਦੇ ਤਹਿਤ ਪੈਨਸ਼ਨਰਾਂ ਵਲੋ ਪੰਜਾਬ ਸਰਕਾਰ ਦੀ ਮੰਗਾਂ ਸੰਬੰਧੀ ਅਪਣਾਈ ਅੜੀਅਲ ਅਤੇ ਟਾਲਮਟੋਲ ਦੀ ਨੀਤੀ ਖ਼ਿਲਾਫ ਵਿਸ਼ਾਲ ਰੋਸ ਰੈਲੀ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਰਾਹੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ | ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਵਲੋਂ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਕਨਵੀਨਰ ਸ੍ਰੀ ਰਾਜ ਕੁਮਾਰ ਅਰੋੜਾ, ਆਲ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਸਰਪ੍ਰਸਤ ਅਤੇ ਕਨਵੀਨਰ ਜਗਦੀਸ਼ ਸ਼ਰਮਾ, ਪੰਜਾਬ ਰਾਜ ਬਿਜਲੀ ਬੋਰਡ ਪੈਨਸ਼ਨਰਾਂ ਦੇ ਸੂਬਾ ਪ੍ਰਧਾਨ ਅਤੇ ਕਨਵੀਨਰ ਅਵਿਨਾਸ਼ ਸ਼ਰਮਾ, ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਕਨਵੀਨਰ ਪਿ੍ਤਪਾਲ ਸਿੰਘ, ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਧੂਰੀ ਦੇ ਪ੍ਰਧਾਨ ਅਤੇ ਕਨਵੀਨਰ ਜੈ ਦੇਵ ਸ਼ਰਮਾ ਧੂਰੀ ਦੀ ਅਗਵਾਈ ਵਿਚ ਮੰਗ ਪੱਤਰ ਦਿੱਤਾ ਗਿਆ | ਸ੍ਰੀ ਰਾਜ ਕੁਮਾਰ ਅਰੋੜਾ, ਜਗਦੀਸ਼ ਸ਼ਰਮਾ, ਪਿ੍ਤਪਾਲ ਸਿੰਘ ਅਤੇ ਅਵਿਨਾਸ਼ ਸ਼ਰਮਾ, ਜੈ ਦੇਵ ਸ਼ਰਮਾ, ਭੁਪਿੰਦਰ ਸਿੰਘ ਜੱਸੀ ਨੇ ਦੱਸਿਆ ਕਿ ਪੇ ਕਮਿਸ਼ਨ ਵਲੋ ਕੀਤੀਆਂ ਗਈਆਂ ਸਿਫਾਰਿਸ਼ਾਂਂ ਪੰਜਾਬ ਸਰਕਾਰ ਵਲੋ ਲਾਗੂ ਨਹੀ ਕੀਤੀਆਂ ਗਈਆਂ ਅਤੇ ਨਾ ਹੀ ਪੈਨਸ਼ਨਰਾਂ ਦੀਆਂ ਹੋਰਨਾਂ ਮੰਗਾਂ ਦਾ ਕੋਈ ਸਾਰਥਿਕ ਹੱਲ ਨਹੀ ਕੱਢਿਆ ਗਿਆ | ਇਸ ਮੌਕੇ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਸਰਪ੍ਰਸਤ ਰਵਿੰਦਰ ਸਿੰਘ ਗੁੱਡੂ, ਆਲ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਆਗੂ ਬਿੱਕਰ ਸਿੰਘ, ਕੁਲਵੰਤ ਸਿੰਘ, ਬਿਜਲੀ ਬੋਰਡ ਦੇ ਆਗੂ ਇੰਦਰਜੀਤ ਸਿੰਘ, ਪੰਜਾਬ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਦੇ ਗੁਰਵਿੰਦਰ ਸਿੰਘ, ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਧੂਰੀ ਦੇ ਜਨਰਲ ਸਕੱਤਰ ਡਾ. ਅਮਰਜੀਤ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ ਪੈਨਸ਼ਨਰ ਮੌਜੂਦ ਸਨ |

ਪਿਛਲੀ ਖ਼ਬਰ ਏ.ਐਸ.ਆਈ. ਜਸਪਾਲ ਸਿੰਘ ਨੇ ਚੌਂਕੀ ਇੰਚਾਰਜ ਛਪਾਰ ਦਾ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਅਮਰੀਕਾ ਨਾਲ ਕੀਤਾ ਗਿਆ ਸਮਝੌਤਾ ਪੰਜਾਬ ਸਮੇਤ ਸਮੁੱਚੇ ਦੇਸ਼ ਦੀ ਕਿਸਾਨੀ ਲਈ ਬੇਹੱਦ ਚਿੰਤਾਜਨਕ - ਢੀਂਡਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।