ਭਵਾਨੀਗੜ੍ਹ, 13 ਫਰਵਰੀ (ਫੱਗੂਵਾਲਾ) - ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਆਪਣੇ ਦਫ਼ਤਰ ਵਿਖੇ ਰੋਸ ਮੁਜ਼ਾਹਰਾ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਮੁੱਖ ਸਰਪ੍ਰਸਤ ਚਰਨ ਸਿੰਘ ਚੋਪੜਾ, ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ, ਪ੍ਰਕਾਸ਼ ਚੰਦ , ਬਲਕਾਰ ਸਿੰਘ ਵਿੱਤ ਸਕੱਤਰ, ਗੁਰਚਰਨ ਸਿੰਘ ਮਣਕੂ, ਗੁਰਨਾਮ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਜਿਨ੍ਹਾਂ ਵਿਚ ਮੈਡੀਕਲ ਭੱਤੇ ਵਿਚ ਵਾਧਾ ਕਰਨਾ ਪੈਡਿੰਗ ਪਈ ਡੀ.ਏ ਕਿਸ਼ਤ ਦੇ ਬਕਾਏ ਦੇਣ, ਕੈਸ-ਲੈਸ ਸਕੀਮ ਚਾਲੂ ਕਰਨ ਤੋਂ ਇਲਾਵਾ ਹੋਰ ਮੰਗਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ, ਜਿਸ ਨਾਲ ਪੈਨਸ਼ਨਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ 'ਤੇ ਉਕਤ ਪੈਨਸ਼ਨਰਾਂ ਤੋਂ ਇਲਾਵਾ ਚਰਨਜੀਤ ਸਿੰਘ ਪਟਵਾਰੀ, ਰੁਲਦੂ ਰਾਮ, ਗੁਰਨਾਮ ਸਿੰਘ, ਸੁਰਿੰਦਰ ਕੁਮਾਰ, ਸਾਧੂ ਸਿੰਘ, ਤੁਲਸੀ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ |