17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਲਹਿਰਾਗਾਗਾ ਵਿਖੇ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਦਾ ਜਾਇਜ਼ਾ ਲਿਆ

ਤਹਿਸੀਲ ਕੰਪਲੈਕਸ ਦੀ ਉਸਾਰੀ ਦੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਅਧਿਕਾਰੀ | ਤਸਵੀਰ: ਅਸ਼ੋਕ ਗਰਗ <br/> 14-02-2026
ਲਹਿਰਾਗਾਗਾ, 13 ਫਰਵਰੀ (ਅਸ਼ੋਕ ਗਰਗ) - ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਲਹਿਰਾਗਾਗਾ ਹਲਕੇ ਦੇ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਬਣ ਰਹੇ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਦਾ ਜਾਇਜ਼ਾ ਲਿਆ ਅਤੇ ਚੱਲ ਰਹੇ ਕੰਮਾਂ 'ਤੇ ਡੂੰਘੀ ਤਸੱਲੀ ਪ੍ਰਗਟ ਕੀਤੀ | ਉਨ੍ਹਾਂ ਨੇ ਠੇਕੇਦਾਰ ਨੂੰ ਨਿਰਦੇਸ਼ ਦਿੱਤੇ ਕਿ ਇਹ ਕੰਪਲੈਕਸ 6 ਤੋਂ 7 ਮਹੀਨਿਆਂ ਵਿਚ ਪੂਰਾ ਕਰ ਕੇ ਸੌਂਪਿਆ ਜਾਵੇ | ਇਹ ਪ੍ਰੋਜੈਕਟ 19.66 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ, ਜਿਸ ਦਾ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 4 ਅਕਤੂਬਰ 2025 ਨੂੰ ਰੱਖਿਆ ਗਿਆ ਸੀ ਅਤੇ ਨਿਰਮਾਣ ਕੰਮ ਜਨਵਰੀ 2026 ਵਿਚ ਸ਼ੁਰੂ ਹੋਏ ਸਨ | ਮੰਤਰੀ ਗੋਇਲ ਨੇ ਕਿਹਾ ਕਿ ਲਹਿਰਾਗਾਗਾ ਨੂੰ ਸਬ-ਡਵੀਜ਼ਨ ਦਾ ਦਰਜਾ ਮਿਲਣ ਤੋਂ ਕਰੀਬ 18 ਸਾਲ ਬਾਅਦ ਇਹ ਆਧੁਨਿਕ ਤਹਿਸੀਲ ਕੰਪਲੈਕਸ ਬਣਨਾ ਇਲਾਕੇ ਲਈ ਇੱਕ ਇਤਿਹਾਸਕ ਕਦਮ ਹੈ | ਇਸ ਵਿਚ 16 ਵੱਖ-ਵੱਖ ਸਰਕਾਰੀ ਦਫ਼ਤਰ ਇੱਕੋ ਛੱਤ ਹੇਠ ਆਉਣਗੇ, ਜਿਸ ਨਾਲ ਪ੍ਰਸ਼ਾਸਨਿਕ ਸੇਵਾਵਾਂ ਵਧੇਰੇ ਪਾਰਦਰਸ਼ੀ, ਸੁਚੱਜੀਆਂ ਅਤੇ ਲੋਕਾਂ ਲਈ ਆਸਾਨ ਹੋ ਜਾਣਗੀਆਂ | ਕੰਪਲੈਕਸ ਦਾ ਕੁੱਲ ਕਵਰਡ ਏਰੀਆ ਲਗਭਗ 52,566 ਵਰਗ ਫੁੱਟ ਹੋਵੇਗਾ, ਜਿਸ ਵਿਚ ਵੱਡੀ ਪਾਰਕਿੰਗ, ਹਰਿਆਲੀ, ਆਧੁਨਿਕ ਡਿਜ਼ਾਈਨ ਅਤੇ ਆਲੇ-ਦੁਆਲੇ ਦੇ ਪਿੰਡਾਂ ਲਈ ਵਧੀਆ ਕਨੈਕਟੀਵਿਟੀ ਸ਼ਾਮਲ ਹੈ | ਉਨ੍ਹਾਂ ਨੇ ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਜ਼ਨ ਨਾਲ ਜੋੜਦਿਆਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਹਰ ਜਗ੍ਹਾ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਸਾਰੇ ਦਫ਼ਤਰ ਇੱਕੋ ਥਾਂ 'ਤੇ ਉਪਲਬਧ ਹੋਣ | ਇਸ ਮੌਕੇ ਐਸ.ਡੀ.ਐਮ ਰਾਕੇਸ਼ ਪ੍ਰਕਾਸ਼ ਗਰਗ, ਪੀ.ਡਬਲਯੂ. ਡੀ ਦੇ ਐਸ.ਡੀ.ਓ ਸੁਖਬੀਰ ਸਿੰਘ ਸਮੇਤ ਸਾਰੇ ਸਬੰਧਤ ਅਧਿਕਾਰੀ ਅਤੇ ਠੇਕੇਦਾਰ ਹਾਜ਼ਰ ਸਨ | ਮੰਤਰੀ ਨੇ ਕਿਹਾ ਕਿ ਮਟੀਰੀਅਲ ਅਤੇ ਕੰਮ ਦੀ ਰਫ਼ਤਾਰ ਬਹੁਤ ਵਧੀਆ ਹੈ ਅਤੇ ਇਹ ਸਮੇਂ ਸਿਰ ਪੂਰਾ ਹੋ ਜਾਵੇਗਾ | ਸੜਕਾਂ ਅਤੇ ਹੋਰ ਵਿਕਾਸ ਕੰਮਾਂ ਬਾਰੇ
ਮੰਤਰੀ ਗੋਇਲ ਨੇ ਹਲਕੇ ਵਿਚ 41 ਸੜਕਾਂ 'ਤੇ ਚੱਲ ਰਹੇ ਕੰਮਾਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਵਿਚ ਨਵੀਆਂ ਸੜਕਾਂ ਬਣਾਉਣਾ, ਮੁੜ-ਮੁਰੰਮਤ ਅਤੇ ਮਜ਼ਬੂਤੀਕਰਨ ਸ਼ਾਮਲ ਹੈ | ਪਹਿਲੇ ਫ਼ੇਜ਼ ਵਿਚ 31 ਮਾਰਚ ਤੱਕ ਅਤੇ ਦੂਜੇ ਫ਼ੇਜ਼ ਵਿਚ ਬਾਅਦ ਵਿਚ ਇਹ ਕੰਮ ਪੂਰੇ ਹੋਣਗੇ | ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਵਿਚ 19 ਹਜ਼ਾਰ ਕਿੱਲੋਮੀਟਰ ਸੜਕਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ | ਇਹ ਪ੍ਰੋਜੈਕਟ ਲਹਿਰਾਗਾਗਾ ਅਤੇ ਆਲੇ-ਦੁਆਲੇ ਦੇ ਖੇਤਰਾਂ ਲਈ ਵੱਡੀ ਸੌਗਾਤ ਸਾਬਤ ਹੋਵੇਗਾ, ਜੋ ਪ੍ਰਸ਼ਾਸਨਿਕ ਅਤੇ ਆਵਾਜਾਈ ਸਹੂਲਤਾਂ ਨੂੰ ਮਜ਼ਬੂਤ ਕਰੇਗਾ |

ਪਿਛਲੀ ਖ਼ਬਰ ਅਜੇ ਵੀ ਅਨੇਕਾਂ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ ਗੁਰਦਾਸਪੁਰ ਦਾ ਬੱਸ ਅੱਡਾ ਅਗਲੀ ਖ਼ਬਰ ਪੈਨਸ਼ਨਰਾਂ ਨੇ ਅੱਗੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।