ਸ਼ੇਰਪੁਰ, 13 ਫਰਵਰੀ (ਦਰਸ਼ਨ ਸਿੰਘ ਖੇੜੀ) - ਇਲਾਕਾ ਸ਼ੇਰਪੁਰ ਦੀ ਨਾਮਵਰ ਤੇ ਪ੍ਰਸਿੱਧ ਸਮਾਜ ਸੇਵੀ ਸੰਸਥਾ ਸ੍ਰੀ ਰਾਮ ਸੇਵਾ ਸੰਮਤੀ ਸ਼ੇਰਪੁਰ ਵਲੋਂ ਮਹਾਰਾਜਾ ਪੈਲੇਸ ਸ਼ੇਰਪੁਰ ਵਿਖੇ 12 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਮਤੀ ਦੇ ਪ੍ਰਧਾਨ ਰਾਕੇਸ਼ ਕੁਮਾਰ ਗਰਗ ਸਾਬਕਾ ਸਰਪੰਚ ਨੇ ਦੱਸਿਆ ਕਿ 8 ਲੜਕੀਆਂ ਦੇ ਆਨੰਦ ਕਾਰਜ, 2 ਲੜਕੀਆਂ ਦੇ ਨਿਕਾਹ ਤੇ 2 ਲੜਕੀਆਂ ਦੇ ਫੇਰੇ ਹਿੰਦੂ ਰੀਤੀ ਰਿਵਾਜ਼ਾਂ ਅਨੁਸਾਰ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਲੜਕੀਆਂ ਨੂੰ ਵਿਆਹ ਦਾ ਲੋੜੀਂਦਾ ਸਾਮਾਨ ਪੇਟੀ, ਬੈੱਡ, ਕੁਰਸੀਆਂ, ਭਾਂਡੇ, ਕੱਪੜੇ ਆਦਿ ਹੋਰ ਲੋੜੀਂਦਾ ਸਮਾਨ ਦਿੱਤਾ ਗਿਆ | ਨਵ-ਵਿਆਹੇ ਜੋੜਿਆ ਨੂੰ ਆਸ਼ੀਰਵਾਦ ਦੇਣ ਲਈ ਮਾਰਕੀਟ ਕਮੇਟੀ ਸ਼ੇਰਪੁਰ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜ, ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਸੁਖਦੇਵ ਸਿੰਘ ਦਿਉਂਸੀ ਪ੍ਰਧਾਨ ਸੁਖਮਨੀ ਸਾਹਿਬ ਸੋਸਾਇਟੀ ਸ਼ੇਰਪੁਰ, ਆਪ ਆਗੂ ਡਾ. ਅਨਵਰ ਭਸੌੜ ਮੈਂਬਰ ਵਕਫ਼ ਬੋਰਡ, ਡਾਕਟਰ ਗੁਰਿੰਦਰ ਸਿੰਘ ਮਾਣਕੀ, ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ, ਸੀਨੀਅਰ ਕਾਂਗਰਸੀ ਆਗੂ ਜਸਮੇਲ ਸਿੰਘ ਡੇਅਰੀਵਾਲਾ, ਅਗਰਵਾਲ ਸਭਾ ਦੇ ਪ੍ਰਧਾਨ ਕੁਲਵੰਤ ਰਾਏ ਗਰਗ, ਉੱਘੇ ਸਮਾਜਸੇਵੀ ਅਮਰਜੀਤ ਸਿੰਘ ਖਹਿਰਾ ਗੰਡੇਵਾਲ, ਐਡਵੋਕੇਟ ਯੋਗੇਸ਼ ਗਰਗ ਜਿੰਮੀ, ਸਲੀਮ ਮੁਹੰਮਦ ਤੋਂ ਇਲਾਵਾ ਇਲਾਕੇ ਦੀਆਂ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਪਹੁੰਚੇ | ਸੰਮਤੀ ਦੇ ਆਗੂ ਐਡਵੋਕੇਟ ਯੋਗੇਸ਼ ਗਰਗ ਜਿੰਮੀ ਵਲੋ ਸਮੂਹ ਸਹਿਯੋਗੀ ਸੱਜਣਾ ਦਾ ਧੰਨਵਾਦ ਕੀਤਾ ਗਿਆ |