17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਦੀ ਆਕਸਫੋਰਡ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ <br/>

ਦੀ ਆਕਸਫੋਰਡ ਪਬਲਿਕ ਸਕੂਲ ਸਕੂਲ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਿਦਾਇਗੀ ਪਾਰਟੀ ਦਾ ਆਨੰਦ ਲੈਣ ਮੌਕੇ | ਤਸਵੀਰ: ਜਗਰਾਜ ਮਾਨ <br/> 14-02-2026
ਚੀਮਾ ਮੰਡੀ, 13 ਫਰਵਰੀ (ਜਗਰਾਜ ਮਾਨ)- 'ਦੀ ਆਕਸਫੋਰਡ ਪਬਲਿਕ ਸਕੂਲ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਵਿਦਾਇਗੀ ਪਾਰਟੀ ਨੂੰ ਮੁੱਖ ਰੱਖਦੇ ਹੋਏ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਰੋਚਕ ਗੇਮਾਂ ਅਤੇ ਵਿਦਾਇਗੀ ਗੀਤਾਂ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖੋ-ਵੱਖਰੇ ਅੰਦਾਜ਼ ਵਿਚ ਖ਼ੂਬਸੂਰਤ ਡਾਂਸ ਦੀ ਵੀ ਪੇਸ਼ਕਾਰੀ ਕੀਤੀ | ਇਸ ਉਪਰੰਤ ਸਕੂਲ ਦੇ ਪਿ੍ੰਸੀਪਲ ਮਿ. ਸੰਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਹੋਣ ਵਾਲੀ ਸਾਲਾਨਾ ਪ੍ਰੀਖਿਆ 'ਚ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਕੂਲ ਦੀਆਂ ਇਨ੍ਹਾਂ ਅਭੁੱਲ ਯਾਦਾਂ ਅਤੇ ਅਧਿਆਪਕਾਂ ਦੇ ਦੱਸੇ ਹੋਏ ਨਕਸ਼ੇ ਕਦਮਾਂ 'ਤੇ ਚਲਦਿਆਂ ਆਪਣੀ ਜ਼ਿੰਦਗੀ ਵਿਚ ਅੱਗੇ ਵਧ ਕੇ ਚੰਗੇ ਮੁਕਾਮ ਨੂੰ ਹਾਸਲ ਕਰਨਾ ਚਾਹੀਦਾ ਹੈ | ਪ੍ਰੋਗਰਾਮ ਦੀ ਸਮਾਪਤੀ ਮੌਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਯਾਦਗਾਰੀ ਪਲਾਂ ਨੂੰ ਸਮਰਪਿਤ ਵਿਸ਼ੇਸ਼ ਉਪਹਾਰ ਦਿੱਤੇ ਗਏ | ਇਸ ਮੌਕੇ ਸੰਸਥਾ ਦੇ ਚੇਅਰਮੈਨ ਚਮਕੌਰ ਸਿੰਘ, ਮੈਨੇਜਿੰਗ ਡਾਇਰੈਕਟਰ ਸ੍ਰ. ਗੁਰਧਿਆਨ ਸਿੰਘ, ਵੀ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ਿਆਂ ਦੀ ਰੋਕਥਾਮ ਲਈ ਸਾਈਕਲ ਜਾਗਰੂਕਤਾ ਰੈਲੀ <br/> ਅਗਲੀ ਖ਼ਬਰ ਸਰਕਾਰੀ ਸਕੂਲ ਜਖੇਪਲ ਨੂੰ ਕੀਤੀਆਂ ਦਾਨ ਕਿਤਾਬਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।