ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਭੁੱਲਰ, ਧਾਲੀਵਾਲ) - ਸਫ਼ਾਈ ਮਜ਼ਦੂਰ ਯੂਨੀਅਨ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਇਕ ਵਫ਼ਦ ਵਲੋਂ ਜਥੇਬੰਦੀ ਦੇ ਪ੍ਰਧਾਨ ਅਮਨ ਸੁੱਖਣ ਦੀ ਅਗਵਾਈ ਵਿਚ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਬਾਲ ਕਿ੍ਸ਼ਨ ਨੂੰ ਮਿਲ ਕੇ ਇੱਕ ਮੰਗ ਪੱਤਰ ਸੌਂਪਿਆ ਗਿਆ | ਜਿਸ ਵਿਚ ਉਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਕੇਸ ਜਿੱਤ ਚੁੱਕੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਠੇਕੇਦਾਰੀ ਪ੍ਰਥਾ ਬੰਦ ਕਰਨ, ਠੇਕੇਦਾਰੀ ਪ੍ਰਥਾ ਤਹਿਤ ਕੰਮ ਕਰ ਰਹੇ ਸਫ਼ਾਈ ਸੇਵਕਾਂ ਅਤੇ ਸੀਵਰੇਜਮੈਨਾਂ ਨੂੰ ਡੀ.ਸੀ. ਰੇਟ 'ਤੇ ਨਗਰ ਕੌਂਸਲ ਵਿਚ ਮਰਜ਼ ਕਰਨ, ਠੇਕੇਦਾਰ ਵਲੋਂ ਕੱਚੇ ਮੁਲਾਜ਼ਮਾਂ ਦਾ ਕੱਟਿਆ ਜਾ ਰਿਹਾ ਈ.ਪੀ.ਐਫ. ਮੁਲਾਜ਼ਮਾਂ ਦੇ ਖਾਤਿਆਂ 'ਚ ਪਾਉਣ ਦੀ ਮੰਗ ਕੀਤੀ | ਇਸ ਮੌਕੇ ਦੁਲੀਆ ਰਾਮ, ਵਿਜੇ ਡੋਨੀ, ਅਸ਼ੋਕ ਕੁਮਾਰ, ਵਿੱਕੀ ਕੁਮਾਰ, ਸੂਰਜ ਕੁਮਾਰ, ਰਾਜਨ ਅਤੇ ਸੁਨੀਲ ਕੁਮਾਰ ਆਦਿ ਮੌਜੂਦ ਸਨ |