17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

'ਆਪ' ਸਰਕਾਰ ਨਸ਼ਿਆਂ ਦੇ ਨਾਮ 'ਤੇ ਝੂਠੀ ਰਾਜਨੀਤੀ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ- ਪਰਮਿੰਦਰ ਸਿੰਘ ਢੀਂਡਸਾ

ਅਕਾਲੀ ਦਲ (ਪੁਨਰ ਸੁਰਜੀਤ) ਦੇ ਉਪ ਪ੍ਰਧਾਨ ਤੇ ਸਾਬਕਾ ਖ਼ਜ਼ਾਨਾ ਮੰਤਰੀ ਸ੍ਰ.. ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਪਾਪੜਾ ਵਿਖੇ ਕਾਕਾ ਗੁਰਪ੍ਰੀਤ ਸਿੰਘ ਦੇ ਵਿਆਹ ਸਮਾਗਮ ਮੌਕੇ ਪੈੱ੍ਰਸ ਨਾਲ ਗੱਲਬਾਤ ਕਰਦੇ ਹੋਏ | ਤਸਵੀਰ: ਵਰਿੰਦਰ ਭਾਰਦਵਾਜ <br/> 14-02-2026
ਮੂਨਕ, 13 ਫਰਵਰੀ (ਵਰਿੰਦਰ ਭਾਰਦਵਾਜ) - ਪੰਜਾਬ ਸਰਕਾਰ ਵਲੋਂ ਨਸ਼ਿਆਂ 'ਤੇ ਕਾਬੂ ਪਾਉਣ ਲਈ ਚਲਾਇਆ ਗਿਆ 'ਆਪੇ੍ਰਸ਼ਨ ਪ੍ਰਹਾਰ ਟੂ' ਸਮੇਤ ਹੋਰ ਮੁਹਿੰਮਾਂ ਸਿਰਫ਼ ਦਿਖਾਵੇ ਤੱਕ ਸੀਮਿਤ ਰਹਿ ਗਈਆਂ ਹਨ, ਸੂਬੇ ਵਿਚ ਨਾ ਤਾਂ ਨਸ਼ਾ ਘੱਟ ਹੋਇਆ ਹੈ ਅਤੇ ਨਾ ਹੀ ਅਪਰਾਧ ਦਰ ਵਿਚ ਕੋਈ ਕਮੀ ਆਈ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਪ ਪ੍ਰਧਾਨ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਸ੍ਰ. ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਪਾਪੜਾ ਵਿਖੇ ਕਾਕਾ ਗੁਰਪ੍ਰੀਤ ਸਿੰਘ ਦੇ ਵਿਆਹ ਸਮਾਗਮ ਮੌਕੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕੀਤਾ | ਸ੍ਰ. ਢੀਂਡਸਾ ਨੇ ਕਿਹਾ ਕਿ ਵੱਡੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਸਰਕਾਰ ਛੋਟੇ ਅਤੇ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਜੋ ਪਹਿਲਾਂ ਨਸ਼ਾ ਛੱਡ ਕੇ ਸੁਧਰ ਚੁੱਕੇ ਹਨ | ਸਰਕਾਰ ਬਿਨਾਂ ਕਿਸੇ ਯੋਜਨਾ ਦੇ ਸਿਰਫ਼ ਮੀਡੀਆ ਵਿਚ ਸੁਰਖ਼ੀਆਂ ਬਟੋਰਣ 'ਤੇ ਕੇਂਦਰਿਤ ਹੋ ਕੇ ਕੰਮ ਕਰ ਰਹੀ ਹੈ, ਅਸਲ ਵਿਚ ਤਾਂ ਪੰਜਾਬ ਦੇ ਪਿੰਡਾਂ ਵਿਚ ਨਸ਼ਾ ਆਸਾਨੀ ਨਾਲ ਉਪਲਬਧ ਹੋ ਰਿਹਾ ਹੈ | ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ 'ਆਪ' ਸਰਕਾਰ ਦੋਵਾਂ ਨੂੰ ਨਸ਼ਿਆਂ 'ਤੇ ਕਾਬੂ ਪਾਉਣ ਵਿਚ ਅਸਫਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਿੰਡ ਪੱਧਰ 'ਤੇ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਹੋਣ ਦੇ ਬਾਵਜੂਦ ਵੱਡੇ ਤਸਕਰਾਂ ਖ਼ਿਲਾਫ਼ ਕੜੀ ਕਾਰਵਾਈ ਨਹੀਂ ਕੀਤੀ ਜਾ ਰਹੀ | ਸ੍ਰ. ਢੀਂਡਸਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਕਰੋੜ ਰੁਪਏ ਝੂਠੇ ਪ੍ਰਚਾਰ ਅਤੇ ਮਸ਼ਹੂਰੀਆਂ 'ਤੇ ਖ਼ਰਚ ਕਰ ਦਿੱਤੇ ਹਨ, ਜੇਕਰ ਇਹੀ ਰਕਮ ਲੋਕ ਭਲਾਈ ਦੇ ਕੰਮਾਂ 'ਤੇ ਲਗਾਈ ਜਾਂਦੀ ਤਾਂ ਪੰਜਾਬ ਦੇ ਹਾਲਾਤ ਅੱਜ ਬਿਹਤਰ ਹੁੰਦੇ | ਉਨ੍ਹਾਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਉਹ ਹਲਕਾ ਜਿਸਦੀ ਨੁਮਾਇੰਦਗੀ ਖ਼ੁਦ ਪੰਜਾਬ ਜਲ ਸਰੋਤ ਮੰਤਰੀ ਕਰ ਰਹੇ ਹਨ ਓਥੋਂ ਦੇ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਹਨ | ਸ੍ਰ.. ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਕਿਸੇ ਵੀ ਵਾਅਦੇ ਉੱਤੇ ਖਰੀ ਨਹੀਂ ਉੱਤਰ ਰਹੀ ਤੇ ਸੂਬੇ ਦੇ ਲੋਕ 'ਆਪ' ਸਰਕਾਰ ਬਣਾ ਕੇ ਖ਼ੁਦ ਨੂੰ ਠਗਿਆ ਠਗਿਆ ਮਹਿਸੂਸ ਕਰ ਰਹੇ ਹਨ | ਇਸ ਮੌਕੇ ਡਾ. ਬੇਅੰਤ ਸਿੰਘ, ਸਤਿਗੁਰ ਸਿੰਘ, ਗੰਦੀਪ ਸਿੰਘ, ਸ਼ਹਿਰੀ ਪ੍ਰਧਾਨ ਕਾਬਲ ਸਿੰਘ ਸੇਖੋਂ, ਯੂਥ ਪ੍ਰਧਾਨ ਕਸ਼ਿਸ਼ ਕੱਕੀ ਅਰੋੜਾ, ਨੰਬਰਦਾਰ ਗੁਰਸੇਵਕ ਸਿੰਘ ਅਤੇ ਕਰਮਜੀਤ ਸਿੰਘ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਘਰ ਦੇ ਬਾਹਰ ਬੈਠੀ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟੀਆਂ ਅਗਲੀ ਖ਼ਬਰ ਕੋਆਪਰੇਟਿਵ ਬੈਂਕ ਨੇ ਆਪਣੇ ਖ਼ਾਲੀ ਪਏ ਪਲਾਟ ਦੀ ਚਾਰਦੀਵਾਰੀ ਸ਼ੁਰੂ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।