17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਜਥੇਦਾਰ ਹਰਜੀਤ ਸਿੰਘ ਭੋਗੀਵਾਲ ਨਮਿਤ ਬਰਸੀ ਸਮਾਗਮ ਕੱਲ੍ਹ <br/>

ਅਜੀਤ ਡੈਸਕ 14-02-2026
ਮਲੇਰਕੋਟਲਾ, 13 ਫਰਵਰੀ (ਮਨਜਿੰਦਰ ਸਿੰਘ ਸਰੌਦ) - ਪੰਜਾਬ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਵਲੋਂ ਲਗਾਏ ਧਰਮ ਯੁੱਧ ਮੋਰਚੇ ਦੌਰਾਨ ਐਮਰਜੈਂਸੀ ਸਮੇਂ ਆਪਣੇ ਘਰ ਘਾਟ ਦੀ ਪ੍ਰਵਾਹ ਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਲਈ ਲੜਨ ਵਾਲੇ ਟਕਸਾਲੀ ਅਕਾਲੀ ਆਗੂ ਕੌਮੀ ਜਰਨੈਲ ਜਥੇਦਾਰ ਹਰਜੀਤ ਸਿੰਘ ਭੋਗੀਵਾਲ ਨਮਿੱਤ ਬਰਸੀ ਸਮਾਗਮ 15 ਫ਼ਰਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਿੰਡ ਭੋਗੀਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਏ ਜਾ ਰਹੇ ਹਨ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਸੰਗਤਾਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੇ ਬੇਹੱਦ ਕਰੀਬੀ ਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਦੀ ਸੱਜੀ ਬਾਂਹ ਵਜੋਂ ਵਿਚਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਆਪਾ ਵਾਰਨ ਵਾਲੇ ਜਥੇਦਾਰ ਹਰਜੀਤ ਸਿੰਘ ਭੋਗੀਵਾਲ ਦਾ ਨਾਂ ਅਕਾਲੀ ਸਫ਼ਾਂ ਦੇ ਅੰਦਰ ਅੱਜ ਵੀ ਮਾਣ ਨਾਲ ਲਿਆ ਜਾਂਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਭੋਗੀਵਾਲ ਦੇ ਸਪੁੱਤਰ ਗੁਰਚਰਨ ਸਿੰਘ ਚੱਠਾ ਭੋਗੀਵਾਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਜਥੇਦਾਰ ਹਰਜੀਤ ਸਿੰਘ ਹੋਰਾਂ ਦੀ ਯਾਦ ਨੂੰ ਤਾਜ਼ਾ ਕਰਨ ਦੇ ਲਈ ਉਨ੍ਹਾਂ ਦੀ ਤੀਸਰੀ ਬਰਸੀ ਸਮੇਂ 15 ਫ਼ਰਵਰੀ ਦਿਨ ਐਤਵਾਰ ਨੂੰ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਅਰਦਾਸ, ਕੀਰਤਨ ਦਰਬਾਰ ਤੇ ਸ਼ਰਧਾਂਜਲੀ ਸਮਾਗਮ ਕਰਵਾਏ ਜਾ ਰਹੇ ਹਨ |

ਪਿਛਲੀ ਖ਼ਬਰ ਗਣਤੰਤਰ ਦਿਵਸ ਮੌਕੇ ਪੀ.ਐਮ. ਰੈਲੀ ਦੌਰਾਨ ਕੈਡਿਟ ਲਵਪ੍ਰੀਤ ਕੌਰ ਬੈੱਸਟ ਘੋੜ ਸਵਾਰ ਲੜਕੀ ਚੁਣੀ ਗਈ-ਪੀ.ਐਮ. ਰੈਲੀ ਦੌਰਾਨ... ਅਗਲੀ ਖ਼ਬਰ ਲੋਕਾਂ ਲਈ ਸੀ.ਐਮ. ਦੀ ਯੋਗਸ਼ਾਲਾ ਬਣੀ ਤੰਦਰੁਸਤ ਜੀਵਨ ਸ਼ੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।