17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੀਵਰੇਜ ਬੋਰਡ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ <br/>

ਅਜੀਤ ਡੈਸਕ 14-02-2026
ਲੌਂਗੋਵਾਲ, 13 ਫਰਵਰੀ (ਸ.ਸ.ਖੰਨਾ, ਵਿਨੋਦ) - ਪੰਜਾਬ ਫੀਲਡ ਐਂਡ ਵਰਕਸਪ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਸੈਣੀ ਅਤੇ ਸਕੱਤਰ ਚਮਕੌਰ ਸਿੰਘ ਮਹਿਲਾਂ ਦੀ ਅਗਵਾਈ ਹੇਠ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ | ਜਿਸ ਦੇ ਦੌਰਾਨ ਰਣਜੋਧ ਸਿੰਘ, ਦੀਵਾਨ ਸਿੰਘ, ਸ਼ੇਰਾ ਸਿੰਘ, ਕਰਮਜੀਤ ਸਿੰਘ ਅਤੇ ਆਸ਼ੀਸ਼ ਕੁਮਾਰ ਭੁੱਖ ਹੜਤਾਲ ਤੇ ਬੈਠੇ ਹਨ | ਸੀਵਰੇਜ ਬੋਰਡ ਵਿੰਗ ਦੇ ਆਗੂ ਰਣਜੀਤ ਸਿੰਘ ਅਤੇ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ ਫ਼ੀਲਡ ਕਰਮਚਾਰੀਆਂ ਦੀਆਂ ਮੰਗਾਂ ਜਿਵੇਂ ਕਿ ਕਰਮਚਾਰੀਆਂ ਨੂੰ ਏ.ਸੀ.ਪੀ. ਦਾ ਲਾਭ ਦੇਣਾ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇਦਾਰ ਕੰਪਨੀਆਂ ਅਤੇ ਸੁਸਾਇਟੀਆਂ ਦੀ ਲੁੱਟ /ਸ਼ੋਸ਼ਣ ਤੋਂ ਬਚਾ ਕੇ ਸਿੱਧਾ ਵਿਭਾਗ ਵਿਚ ਲਿਆ ਕੇ ਰੈਗੂਲਰ ਕਰਨਾ ਰਿਟਾਇਰ ਹੋ ਚੁੱਕੇ ਮੁਲਾਜ਼ਮਾਂ ਨੂੰ ਬਣਦੇ ਬਕਾਏ ਦੇਣਾ ਮਿ੍ਤਕਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣਾ ਅਤੇ ਇੱਕੋ ਹੀ ਵਿਭਾਗ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਵੱਖ ਵੱਖ ਉਜ਼ਰਤਾਂ ਦੇਣਾ ਆਦਿ ਮੰਗਾਂ ਤੇ ਅਧਿਕਾਰੀਆਂ ਵਲੋਂ ਚੁੱਪ ਵੱਟੀ ਹੋਈ ਹੈ ਜਥੇਬੰਦੀ ਵਲੋਂ ਵਿਭਾਗ ਦੇ ਮੁੱਖ ਕਾਰਜਕਾਰੀ ਅਫ਼ਸਰ ਨੂੰ ਕਈ ਵਾਰ ਮਿਲਿਆ ਜਾ ਚੁੱਕਾ ਹੈ ਵਿਭਾਗ ਵਲੋਂ ਕੀਤਾ ਜਾ ਰਿਹਾ ਵਿਤਕਰਾ ਉੱਚ ਅਧਿਕਾਰੀ ਸਭ ਕੁਝ ਜਾਣਦੇ ਹਨ ਇਹ ਜਾਣਦੇ ਹੋਏ ਵੀ ਚੁੱਪ ਹਨ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਵਿਭਾਗ ਨੇ ਇਸੇ ਤਰ੍ਹਾਂ ਚੁੱਪ ਵੱਟੀ ਰੱਖੀ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ਇਸ ਮੌਕੇ ਰੇਸ਼ਮ ਸਿੰਘ ਬੰਗਾ, ਰਵਿੰਦਰ ਸਿੰਘ ਬੰਗਾ, ਦਰਸ਼ਨ ਸਿੰਘ, ਪਵਨ ਬੰਗਾ, ਆਕਾਸ਼ ਹੁਸ਼ਿਆਰਪੁਰ ਪੂਰਨ ਚੰਦ ਗੁਰਜਨ ਸਿੰਘ ਉਗਰਾਹਾਂ ਗੁਰਪ੍ਰੀਤ ਸਿੰਘ ਸੰਗਰੂਰ , ਹਰਪਾਲ ਸਿੰਘ ਸੰਗਰੂਰ, ਕਰਮਜੀਤ ਸਿੰਘ ਸੰਗਰੂਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਆਈ.ਜੀ. ਪੰਜਾਬ ਪੁਲਿਸ ਰਾਠੌਰ ਨੇ ਕੀਤੀ ਪੰਚਾਇਤਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਆਰੀਆ ਮਹਿਲਾ ਮਹਾਂਵਿਦਿਆਲਿਆ ਨੇ ਵਿਸ਼ਵ ਰੇਡੀਓ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।