16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮਨੁੱਖੀ ਅਧਿਕਾਰ ਜਾਗਰੂਕਤਾ ਜਨ ਸੰਮੇਲਨ ਅੱਜ

ਅਜੀਤ ਡੈਸਕ 14-02-2026
ਮਲੇਰਕੋਟਲਾ, 13 ਫਰਵਰੀ (ਜੈਨ, ਸਰੋਦ) - ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਵਲੋਂ 14 ਫਰਵਰੀ ਨੂੰ ਸਥਾਨਕ ਮਿਲਨ ਪੈਲੇਸ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਜਨ ਸੰਮੇਲਨ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਚੇਅਰਮੈਨ ਵਾਰੀਸਾਨ ਏ ਨਵਾਬ ਸ਼ੇਰ ਮੁਹੰਮਦ ਖਾਂ ਕਮੇਟੀ ਸਾਹਿਬਜ਼ਾਦਾ ਨਦੀਮ ਅਨਵਾਰ ਖਾਂ ਨੇ ਦੱਸਿਆ ਕੇ ਇਸ ਸਮਾਗਮ ਦੇ ਵਿਚ ਸ੍ਰੀ ਜਤਿੰਦਰ ਸਿੰਘ ਸ਼ੰਟੀ ਚੇਅਰਮੈਨ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਣਗੇ ਅਤੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ |ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਨਾਲ ਕਿਸੇ ਪ੍ਰਕਾਰ ਦੀ ਕੋਈ ਧੱਕੇਸ਼ਾਹੀ ਨਾ ਹੋ ਸਕੇ | ਉਨ੍ਹਾਂ ਕਿਹਾ ਕਿ ਕਮੇਟੀ ਹਮੇਸ਼ਾ ਹੀ ਸਮਾਜ ਦੀ ਭਲਾਈ ਤੇ ਤਰੱਕੀ ਲਈ ਯਤਨਸ਼ੀਲ ਹੈ ਅਤੇ ਰਹੇਗੀ | ਉਨ੍ਹਾਂ ਸ਼ਹਿਰ ਦੀ ਅਵਾਮ ਨੂੰ ਇਸ ਸਮਾਗਮ ਦਾ ਹਿੱਸਾ ਬਣ ਕੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਲਈ ਅਪੀਲ ਕੀਤੀ |
ਪਿਛਲੀ ਖ਼ਬਰ ਐੱਡ. ਸ਼ਿਵਾਨੀ ਸ਼ਰਮਾ ਦੇ ਬਾਰ ਕੌਂਸਲ ਦੀ ਚੋਣ ਲੜਨ 'ਤੇ ਸ਼ਹਿਰ ਦੀਆਂ ਅਹਿਮ ਸ਼ਖ਼ਸੀਅਤਾਂ ਵਲੋਂ ਸਮਰਥਨ ਅਗਲੀ ਖ਼ਬਰ ਆਈ.ਜੀ. ਪੰਜਾਬ ਪੁਲਿਸ ਰਾਠੌਰ ਨੇ ਕੀਤੀ ਪੰਚਾਇਤਾਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।