16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮਹਿਲਾਂ ਕਾਲਜ 'ਚ ਵਿਦਿਆਰਥੀਆਂ ਨੂੰ ਦਿੱਤੀ ਫੇਅਰਵੈੱਲ ਪਾਰਟੀ <br/>

ਅਜੀਤ ਡੈਸਕ 14-02-2026
ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਧਾਲੀਵਾਲ, ਭੁੱਲਰ) - ਐਸ.ਯੂ.ਐਸ. ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਦਸਵੀਂ ਅਤੇ ਬਾਰ੍ਹਵੀਂ (ਸਾਇੰਸ, ਆਰਟਸ, ਕਾਮਰਸ) ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਫੇਅਰਵੈੱਲ ਪਾਰਟੀ ਦਿੱਤੀ ਗਈ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਆਪਣੇ ਸਕੂਲੀ ਜੀਵਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਇੱਕ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਨੇ ਵਿਦਿਆਰਥੀਆਂ ਨੂੰ ਉਜਵਲ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਜ਼ਿੰਦਗੀ ਵਿਚ ਮਿਹਨਤ ਅਤੇ ਇਮਾਨਦਾਰੀ ਨਾਲ ਅੱਗੇ ਵਧਣ ਲਈ ਵੀ ਪ੍ਰੇਰਿਤ ਕੀਤਾ | ਸਕੂਲ ਦੇ ਪਿ੍ੰਸੀਪਲ ਸੰਦੀਪ ਨੇ ਵਿਦਿਆਰਥੀਆਂ ਨੇ ਕਿਹਾ ਕਿ ਉਹ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਹਮੇਸ਼ਾ ਦਿ੍ੜ੍ਹ ਨਿਸ਼ਚੇ ਨਾਲ ਮਿਹਨਤ ਕਰਦੇ ਰਹਿਣ | ਅੰਤ ਵਿਚ ਵਿਦਿਆਰਥੀਆਂ ਨੂੰ ਯਾਦਗਾਰੀ ਤੋਹਫ਼ੇ ਵੀ ਭੇਟ ਕੀਤੇ ਗਏ ਅਤੇ ਸਾਰੇ ਸਟਾਫ਼ ਨੇ ਉਨ੍ਹਾਂ ਦੇ ਸੁਖਮਈ ਅਤੇ ਕਾਮਯਾਬ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ 'ਕੌਮਾਂਤਰੀ ਮਾਂ ਬੋਲੀ ਦਿਵਸ' ਤੇ ਸਾਹਿਤ ਸਭਾ ਸ਼ੇਰਪੁਰ ਵਲੋਂ ਸਮਾਗਮ 21 ਨੂੰ <br/> ਅਗਲੀ ਖ਼ਬਰ ਐੱਡ. ਸ਼ਿਵਾਨੀ ਸ਼ਰਮਾ ਦੇ ਬਾਰ ਕੌਂਸਲ ਦੀ ਚੋਣ ਲੜਨ 'ਤੇ ਸ਼ਹਿਰ ਦੀਆਂ ਅਹਿਮ ਸ਼ਖ਼ਸੀਅਤਾਂ ਵਲੋਂ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।