16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਡੀ.ਟੀ.ਐੱਫ. ਦੀ ਵਜ਼ੀਫ਼ਾ ਪ੍ਰੀਖਿਆ ਦਾ ਸਨਮਾਨ ਸਮਾਰੋਹ 14 ਨੂੰ

ਅਜੀਤ ਡੈਸਕ 14-02-2026
ਲੌਂਗੋਵਾਲ, 13 ਫਰਵਰੀ (ਸ.ਸ.ਖੰਨਾ, ਵਿਨੋਦ) - ਡੈਮੋਕੇ੍ਰਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੀ ਮੀਟਿੰਗ ਹੋਈ ਜਿਸ ਵਿਚ ਜਥੇਬੰਦੀ ਵਲੋਂ ਮਹਾਨ ਸੁਤੰਤਰਤਾ ਸੰਗਰਾਮਣ ਗ਼ਦਰੀ ਗੁਲਾਬ ਕੌਰ ਦੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਦਸੰਬਰ ਮਹੀਨੇ ਵਿਚ ਕਰਵਾਈ ਗਈ 36ਵੀਂ ਸਾਲਾਨਾ ਵਜ਼ੀਫ਼ਾ ਪ੍ਰੀਖਿਆ ਦਾ ਸਨਮਾਨ ਆਉਂਦੀ 14 ਫਰਵਰੀ ਨੂੰ ਕਰਵਾਇਆ ਜਾਵੇਗਾ | ਇਹ ਸਮਾਰੋਹ ਮਹੇਸ਼ ਬਿ੍ਧ ਆਸ਼ਰਮ ਚੈਰੀਟੇਬਲ ਟਰੱਸਟ ਨੇੜੇ ਮਲੇਰਕੋਟਲਾ ਬਾਈਪਾਸ ਧੂਰੀ ਵਿਖੇ ਕਰਵਾਇਆ ਜਾਵੇਗਾ ਜੋ ਕਿ ਸਵੇਰੇ 10 ਵਜੇ ਸ਼ੁਰੂ ਹੋਵੇਗਾ | ਸਮਾਰੋਹ ਵਿਚ ਮੈਰਿਟ ਵਿਚ ਹਰੇਕ ਕੈਟਾਗਰੀ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਵਜ਼ੀਫ਼ਾ ਰਾਸ਼ੀ ਦਿੱਤੀ ਜਾਵੇਗੀ ਅਤੇ ਅਗਲੀਆਂ ਦਸ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਹੌਸਲਾ ਵਧਾਊ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਦੌਰਾਨ ਵਿਦਿਆਰਥੀਆਂ ਵਲੋਂ ਕੋਰੀਉਗ੍ਰਾਫੀ ਅਤੇ ਅਦਾਕਾਰ ਜੁਝਾਰ ਸਿੰਘ ਨਮੋਲ ਵਲੋਂ 'ਕਿਸਾਨੀ ਜੀਵਨ' ਵਿਸ਼ੇ ਉੱਤੇ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ, ਜਨਰਲ ਸਕੱਤਰ ਹਰਭਗਵਾਨ ਗੁਰਨੇ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ, ਪੈੱ੍ਰਸ ਸਕੱਤਰ ਜਸਬੀਰ ਨਮੋਲ, ਵਿੱਤ ਸਕੱਤਰ ਯਾਦਵਿੰਦਰ ਪਾਲ, ਬਲਬੀਰ ਚੰਦ, ਜਗਦੇਵ ਕੁਮਾਰ, ਨਾਇਬ ਸਿੰਘ ਰਟੋਲਾਂ, ਸੰਚਾਲਨ ਕਮੇਟੀ ਦੇ ਮੈਂਬਰ ਜੁਝਾਰ ਸਿੰਘ ਅਤੇ ਬਲਾਕਾਂ ਦੇ ਆਗੂ ਗੁਰਪ੍ਰੀਤ ਸਿੰਘ ਪਸ਼ੌਰ, ਮਹਿੰਦਰ ਪ੍ਰਤਾਪ, ਸੁਖਜਿੰਦਰ ਸਿੰਘ ਸੁਨਾਮ ਅਤੇ ਰਵਿੰਦਰ ਸਿੰਘ ਸੁਨਾਮ ਸ਼ਾਮਿਲ ਸਨ | ਆਗੂਆਂ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਆਗੂਆਂ ਨੂੰ ਵਧ ਚੜ੍ਹ ਕੇ ਇਸ ਸਮਾਰੋਹ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਹੜ੍ਹਾਂ ਦੌਰਾਨ ਮਾਰੇ ਗਏ 7 ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ ਅਗਲੀ ਖ਼ਬਰ 'ਕੌਮਾਂਤਰੀ ਮਾਂ ਬੋਲੀ ਦਿਵਸ' ਤੇ ਸਾਹਿਤ ਸਭਾ ਸ਼ੇਰਪੁਰ ਵਲੋਂ ਸਮਾਗਮ 21 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।