ਸੰਗਰੂਰ, 14 ਫਰਵਰੀ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਤਰਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਨਜੀਤ ਕੌਰ, ਪ੍ਰੀਖਿਆ ਪ੍ਰਬੰਧਾਂ ਦੀ ਦੇਖ ਰੇਖ ਕਰ ਰਹੇ ਪਿ੍ੰਸੀਪਲ ਪਿਰਮਲ ਸਿੰਘ ਤੇਜਾ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ 8ਵੀਂ, 10ਵੀਂ ਅਤੇ 12ਵੀਂ ਜਮਾਤ ਲਈ ਕੁੱਲ 102 ਪ੍ਰੀਖਿਆ ਕੇਂਦਰ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ 8ਵੀਂ, 10ਵੀਂ, 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਜੋ 17 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ, ਨੰੂ ਲੈ ਕੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਪ੍ਰੀਖਿਆਵਾਂ ਸੰਬੰਧੀ ਸਮੂਹ ਸਕੂਲ ਮੁਖੀਆਂ, ਕੰਟਰੋਲਰਾਂ ਨੰੰੂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਹਦਾਇਤਾ ਦੀ ਪਾਲਣਾ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਪ੍ਰਸ਼ਨ ਪੱਤਰਾਂ ਨੰੂ ਸੁਰੱਖਿਅਤ ਢੰਗ ਨਾਲ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ | ਅਧਿਕਾਰੀਆਂ ਨੇ ਕਿਹਾ ਕਿ ਸਮੂਹ ਪ੍ਰੀਖਿਆ ਕੇਂਦਰਾਂ ਦੇ ਸੁਪਰਡੈਂਟ ਅਤੇ ਡਿਊਟੀ ਅਮਲੇ ਨੰੂ ਕਿਹਾ ਗਿਆ ਹੈ ਕਿ ਬੱਚਿਆਂ ਲਈ ਵਧੀਆ, ਤਣਾਅ ਮੁਕਤ ਮਾਹੌਲ ਪ੍ਰਦਾਨ ਕੀਤਾ ਜਾਵੇ |