ਭਵਾਨੀਗੜ੍ਹ, 14 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਹੈਰੀਟੇਜ ਪਬਲਿਕ ਸਕੂਲ ਵਿਚ ਪੋਕਸੋ ਐਕਟ ਸਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਅਤੇ ਬਾਲ ਭਲਾਈ ਕਮੇਟੀ ਦੇ ਆਗੂ ਡਾ. ਸੁਖਵਿੰਦਰ ਸਿੰਘ, ਮਨਪ੍ਰੀਤ ਕੌਰ ਅਤੇ ਅਮਨਪ੍ਰੀਤ ਸਿੰਘ ਨੇ ਸੰਬੋਧਨ ਕੀਤਾ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਪੋਕਸੋ ਐਕਟ, ਬੱਚਿਆਂ ਦੇ ਅਧਿਕਾਰ, ਬਾਲ ਵਿਆਹ ਅਤੇ ਬਾਲ ਮਜ਼ਦੂਰੀ ਬਾਰੇ ਜਾਣਕਾਰੀ ਦਿੰਦਿਆਂ 'ਗੁੱਡ ਟੱਚ' ਅਤੇ 'ਬੈੱਡ ਟੱਚ' ਬਾਰੇ ਸਮਝਾਉਣ ਲਈ ਇੱਕ ਚਾਈਲਡ-ਫਰੈਂਡਲੀ ਫ਼ਿਲਮ ਵੀ ਦਿਖਾਈ ਗਈ | ਇਸ ਤੋਂ ਇਲਾਵਾ ਚਾਈਲਡ ਹੈਲਪ ਲਾਈਨ ਨੰਬਰ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਸਮੇਂ ਸਿਰ ਮਦਦ ਲੈਣ ਲਈ ਕਿਹਾ | ਇਸ ਮੌਕੇ 'ਤੇ ਪ੍ਰਸ਼ਨ ਉੱਤਰ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਸਹੀ ਜਵਾਬ ਦੇਣ ਵਾਲੇ ਵਿਦਿਆਰਥੀਆਂ ਪ੍ਰਾਚੀ ਕਾਂਸਲ, ਹਰਸਿਮਰਨ ਕੌਰ, ਗੁਰਸੀਰਤ ਕੌਰ, ਦਿਲਨੀਵ ਕੌਰ, ਪ੍ਰਾਚੀ ਅਤੇ ਤਰੁਣ ਮੌਦਗਿਲ ਨੂੰ ਅਵੱਲ ਰਹਿਣ ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਤਰ੍ਹਾਂ ਦੇ ਸੈਮੀਨਾਰ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਨਿਡਰ ਹੋ ਕੇ ਆਪਣੀ ਗੱਲ ਰੱਖਣ ਅਤੇ ਕਿਸੇ ਵੀ ਗਲਤ ਵਿਹਾਰ ਦੀ ਤੁਰੰਤ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਅਨਿਲ ਮਿੱਤਲ ਅਤੇ ਸ੍ਰੀਮਤੀ ਆਸ਼ਿਮਾ ਮਿੱਤਲ ਵੀ ਹਾਜ਼ਰ ਸਨ |