15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪਰੇਸ਼ਨ ਕੈਂਪ ਅੱਜ

ਅਜੀਤ ਡੈਸਕ 15-02-2026
ਅਹਿਮਦਗੜ੍ਹ, 14 ਫਰਵਰੀ (ਸੁਖਜੀਤ ਸਿੰਘ ਖੇੜਾ) - ਸ਼ਹਿਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਅਹਿਮਦਗੜ੍ਹ ਵਲੋਂ ਅੱਜ ਦਿਆਨੰਦ ਸਕੂਲ ਨੇੜੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਅੱਖਾਂ ਦਾ ਵਿਸ਼ਾਲ ਮੁਫ਼ਤ ਜਾਂਚ ਅਤੇ ਅਪਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਤਰਸੇਮ ਗਰਗ ਨੇ ਦੱਸਿਆ ਕਿ 15 ਫਰਵਰੀ ਨੂੰ ਸਵੇਰੇ 10:00 ਵਜੇ ਤੱਕ ਸਾਰੇ ਮਰੀਜ਼ਾਂ ਦੀ ਰਜਿਸਟਰੇਸ਼ਨ ਕੀਤੀ ਜਾਵੇਗੀ, ਜਿਸ ਉਪਰੰਤ ਮਾਹਿਰ ਡਾਕਟਰਾਂ ਵਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਕੀਤੇ ਜਾਣਗੇ, ਮਰੀਜ਼ਾਂ ਨੂੰ ਐਨਕਾਂ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਸੰਸਥਾ ਵਲੋਂ ਸਮੂਹ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਆਪਣੇ ਆਲੇ-ਦੁਆਲੇ ਦੇ ਸਾਰੇ ਅੱਖਾਂ ਦੇ ਮਰੀਜ਼ਾਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਤਾਂ ਜੋ ਉਹ ਇਸ ਕੈਂਪ ਦਾ ਲਾਭ ਉਠਾ ਸਕਣ | ਇਸ ਮੌਕੇ ਪ੍ਰਧਾਨ ਡਾਕਟਰ ਸੁਨੀਤ ਹਿੰਦ, ਸਕੱਤਰ ਤਰਸੇਮ ਗਰਗ, ਬਲਵਿੰਦਰ ਵਰਮਾ, ਮਨੋਜ ਗਰਗ ਸ਼ਿਬੂ, ਸੰਜੇ ਮਿੱਤਲ, ਅਰੁਣ ਗੁਪਤਾ, ਸੁਸ਼ੀਲ ਸਿੰਗਲਾ, ਰਵੀ ਗੋਇਲ, ਗੋਪਾਲ ਕਿ੍ਸ਼ਨ ਟੋਨੀ, ਸੰਜੀਵ ਕਰੀਰ ਸੁਰਿੰਦਰ ਗੋਇਲ, ਪ੍ਰੇਮਚੰਦ ਬਬਲਾ, ਲਲਿਤ ਕੌੜਾ, ਰਾਜੇਸ਼ ਜੋਸ਼ੀ, ਅਨਿਲ ਗੋਇਲ, ਦੀਪਕ ਗੁਪਤਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਰਸੀ 'ਤੇ ਵਿਸ਼ੇਸ਼-ਸੰਘਰਸ਼ੀ ਘੋਲਾਂ ਦਾ ਜਰਨੈਲ ਮਾਸਟਰ ਕਾਲੀਚਰਨ ਕੌਸ਼ਿਕ <br/> ਅਗਲੀ ਖ਼ਬਰ ਸੂਫ਼ੀ ਮੇਲੇ ਦੇ ਵਿਚੋਂ ਝਲਕੀ ਮਲੇਰਕੋਟਲਾ ਦੀ 'ਅਮੀਰ ਵਿਰਾਸਤ' ਪਰ ਸਟਾਲ ਤੇ ਚੱਲ ਰਹੇ 'ਲੱਚਰ ਗੀਤ ਬਣੇ ਚਰਚਾ ਦਾ ਵਿਸ਼ਾ'...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।