15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਧਰਮ ਦੇ ਪ੍ਰਚਾਰ ਅਤੇ ਪਸਾਰ ਹਿਤ ਭਾਈ ਦੀਦਾਰ ਸਿੰਘ ਆਸਟੇ੍ਰਲੀਆ ਦੌਰੇ ਲਈ ਰਵਾਨਾ <br/>

ਭਾਈ ਦੀਦਾਰ ਸਿੰਘ ਨੂੰ ਵਿਦੇਸ਼ੀ ਦੌਰੇ 'ਤੇ ਰਵਾਨਾ ਹੋਣ ਤੋਂ ਪਹਿਲਾਂ ਸਨਮਾਨਿਤ ਕਰਦੇ ਹੋਏ ਸਕੱਤਰ ਜਸਵੰਤ ਸਿੰਘ ਖਹਿਰਾ | ਤਸਵੀਰ : ਦਮਦਮੀ <br/> 15-02-2026
ਮਸਤੂਆਣਾ ਸਾਹਿਬ, 14 ਫਰਵਰੀ (ਦਮਦਮੀ) - ਸਿੱਖ ਧਰਮ ਦੇ ਪ੍ਰਚਾਰ ਅਤੇ ਪਸਾਰ ਦੇ ਮਨੋਰਥ ਹਿਤ ਭਾਈ ਦੀਦਾਰ ਸਿੰਘ ਆਸਟੇ੍ਰਲੀਆ ਦੇ ਦੌਰੇ ਲਈ ਰਵਾਨਾ ਹੋਏ | ਇਸ ਮੌਕੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰ ਕੇ ਵਿਦਾਇਗੀ ਦਿੱਤੀ ਗਈ | ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਸੰਸਥਾ ਹਮੇਸ਼ਾ ਧਰਮ ਪ੍ਰਚਾਰ ਦੇ ਕਾਰਜਾਂ ਲਈ ਉੱਘੇ ਵਿਦਵਾਨਾਂ ਨੂੰ ਵਿਦੇਸ਼ਾਂ ਦੇ ਵਿਚ ਭੇਜਣ ਲਈ ਤਤਪਰ ਰਹਿੰਦੀ ਹੈ ਅਤੇ ਇਸੇ ਤਰ੍ਹਾਂ ਭਾਈ ਦੀਦਾਰ ਸਿੰਘ ਦਾ ਇਹ ਵਿਦੇਸ਼ੀ ਦੌਰਾ ਸਿੱਖੀ ਦੇ ਪ੍ਰਚਾਰ ਵਿਚ ਅਹਿਮ ਯੋਗਦਾਨ ਪਾਵੇਗਾ | ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਪ੍ਰਬੰਧਕ ਜਸਵੰਤ ਸਿੰਘ ਖਹਿਰਾ ਨੇ ਭਾਈ ਦੀਦਾਰ ਸਿੰਘ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਉ ਭੇਟ ਕੀਤਾ ਅਤੇ ਉਨ੍ਹਾਂ ਦੇ ਇਸ ਵਿਦੇਸ਼ੀ ਦੌਰੇ ਦੀ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਗ੍ਰੰਥੀ ਭਾਈ ਸਤਨਾਮ ਸਿੰਘ, ਭਾਈ ਸਤਵਿੰਦਰ ਸਿੰਘ ਸੱਤੀ ਖਹਿਰਾ ਮੌਜੂਦ ਸਨ |

ਪਿਛਲੀ ਖ਼ਬਰ ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ <br/> ਅਗਲੀ ਖ਼ਬਰ ਨਸ਼ੇ ਦੀ ਹਾਲਤ ਵਿਚ ਕਾਰ ਚਾਲਕ ਨੇ ਮਾਰੀ ਟਰਾਂਸਫ਼ਾਰਮਰ 'ਚ ਟੱਕਰ, ਬਿਜਲੀ ਸਪਲਾਈ ਬੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।