15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ <br/>

ਸੁਨਾਮ ਵਿਖੇ ਮਹਾ ਸ਼ਿਵਰਾਤਰੀ ਨੂੰ ਸਮਰਪਿਤ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਦਾ ਦਿ੍ਸ਼ | ਤਸਵੀਰ: ਰੁਪਿੰਦਰ ਸਿੰਘ ਸੱਗੂ <br/> 15-02-2026
ਸੁਨਾਮ ਊਧਮ ਸਿੰਘ ਵਾਲਾ, 14 ਫਰਵਰੀ (ਸੱਗੂ, ਧਾਲੀਵਾਲ, ਭੁੱਲਰ) - ਬੀਤੇ ਦਿਨੀਂ ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼੍ਰੀ ਸੀਤਾਸਰ ਮੰਦਿਰ ਵਲੋਂ ਮਹਾਂ ਸ਼ਿਵਰਾਤਰੀ ਦੇ ਪਾਵਨ ਉਤਸਵ ਨੂੰ ਸਮਰਪਿਤ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਹਾਜ਼ਰੀ ਭਰੀ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕਿਹਾ ਕਿ ਮਹਾਂ ਸ਼ਿਵਰਾਤਰੀ ਸਿਰਫ਼ ਧਾਰਮਿਕ ਆਸਥਾ ਦਾ ਤਿਉਹਾਰ ਹੀ ਨਹੀਂ ਸਗੋਂ ਸੱਚਾਈ, ਸਹਿਣਸ਼ੀਲਤਾ ਅਤੇ ਆਤਮਿਕ ਸ਼ਕਤੀ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਭਾਈਚਾਰੇ, ਏਕਤਾ ਅਤੇ ਸਾਂਝੇ ਸੰਸਕਾਰਾਂ ਨੂੰ ਮਜ਼ਬੂਤ ਕਰਦੇ ਹਨ | ਇਸ ਮੌਕੇ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ 'ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦਾ ਸਮੂਹ ਮੰਦਰ ਕਮੇਟੀ ਵਲੋਂ ਸਨਮਾਨ ਵੀ ਕੀਤਾ ਗਿਆ | ਇਸ ਸ਼ੋਭਾ ਯਾਤਰਾ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਭਗਤ ਜਨ ਮੌਜੂਦ ਰਹੇ | ਇਸ ਮੌਕੇ ਵਿਕਰਮ ਗਰਗ ਵਿੱਕੀ, ਘਣਸ਼ਾਮ ਕਾਂਸਲ, ਸੰਜੇ ਗੋਇਲ ਖਡਿਆਲੀਆਂ, ਅਸ਼ੋਕ ਗੋਇਲ, ਰਜਿੰਦਰ ਕੁਮਾਰ ਗਰਗ, ਅਸ਼ੋਕ ਕਾਂਸਲ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹਲਵਾਰਾ ਹਵਾਈ ਅੱਡੇ 'ਤੋਂ ਜਲਦੀ ਵੱਡੇ ਸ਼ਹਿਰਾਂ ਲਈ ਉਡਾਣਾਂ ਸ਼ੁਰੂ ਕੀਤੀਆਂ ਜਾਣ-ਡਾ. ਅਮਰ ਸਿੰਘ <br/> ਅਗਲੀ ਖ਼ਬਰ ਧਰਮ ਦੇ ਪ੍ਰਚਾਰ ਅਤੇ ਪਸਾਰ ਹਿਤ ਭਾਈ ਦੀਦਾਰ ਸਿੰਘ ਆਸਟੇ੍ਰਲੀਆ ਦੌਰੇ ਲਈ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।