15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਵਿਧਾਇਕ ਪੰਡੋਰੀ ਨੇ ਚੀਮਾ ਪ੍ਰਾਇਮਰੀ ਸਕੂਲ ਵਿਚ ਕਰਵਾਏ ਕਾਰਜਾਂ ਦਾ ਕੀਤਾ ਉਦਘਾਟਨ <br/>

ਪਿੰਡ ਚੀਮਾ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਪ੍ਰਾਇਮਰੀ ਸਕੂਲ ਦੇ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ | ਤਸਵੀਰ : ਸੋਨੀ ਚੀਮਾ <br/> 15-02-2026
ਟੱਲੇਵਾਲ, 14 ਫਰਵਰੀ (ਸੋਨੀ ਚੀਮਾ)-ਪੰਜਾਬ ਭਰ ਵਿਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਿਚ ਸਮੁੱਚੀ ਲੀਡਰਸ਼ਿਪ ਲਗਾਤਾਰ ਯਤਨਸ਼ੀਲ ਹੈ | ਇਹ ਸ਼ਬਦ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਚੀਮਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 40 ਲੱਖ ਦੀ ਲਾਗਤ ਨਾਲ ਕਮਰਿਆਂ ਅਤੇ ਸਕੂਲ ਦੀ ਬਾਊਾਡਰੀ ਦੇ ਕਰਵਾਏ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਆਖੇ | ਉਨ੍ਹਾਂ ਕਿਹਾ ਕਿ ਬੱਚਿਆਂ ਉੱਤੇ ਕੀਤਾ ਗਿਆ ਨਿਵੇਸ਼ ਕਦੇ ਵੀ ਵਿਅਰਥ ਨਹੀਂ ਜਾਂਦਾ ਅਤੇ ਸੂਬਾ ਸਰਕਾਰ ਇਸ ਸੱਚਾਈ ਨੂੰ ਸਮਝਦੇ ਹੋਏ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਲਗਾਤਾਰ ਉਪਰਾਲੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਸਕੂਲਾਂ ਨੂੰ ਰੌਸ਼ਨ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਅੱਜ ਜੋ ਧਨ ਰਾਸ਼ੀ ਵਿੱਦਿਅਕ ਸੰਸਥਾਵਾਂ 'ਤੇ ਖ਼ਰਚ ਕੀਤੀ ਜਾ ਰਹੀ ਹੈ ਉਹ ਪੰਜਾਬ ਸਰਕਾਰ ਦੀ ਇਸ ਵਚਨਬੱਧਤਾ ਦਾ ਸਬੂਤ ਹੈ ਕਿ ਸਰਕਾਰ ਇਨ੍ਹਾਂ ਸੰਸਥਾਵਾਂ ਵੱਲ ਬੜੀ ਸੰਜੀਦਗੀ ਨਾਲ ਧਿਆਨ ਦੇ ਰਹੀ ਹੈ, ਸਿੱਖਿਆ ਦਾ ਮਿਆਰ ਉੱਚਾ ਚੁੱਕਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ | ਉਨ੍ਹਾਂ ਕਿਹਾ ਕਿ ਇਹ ਤਾਂ ਇਕ ਸ਼ੁਰੂਆਤ ਹੈ, ਇਸ ਤੋਂ ਅੱਗੇ ਸਿੱਖਿਆ ਦੇ ਖੇਤਰ ਵਿਚ ਅਜੇ ਹੋਰ ਵੀ ਕਈ ਸਹੂਲਤਾਂ ਦਿੱਤੀਆਂ ਜਾਣੀਆਂ ਬਾਕੀ ਹਨ | ਇਸ ਮੌਕੇ ਬਿੰਦਰ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ, ਪ੍ਰਭਜੋਤ ਸਿੰਘ, ਸੁਖਜਿੰਦਰ ਸਿੰਘ ਪੰਚ, ਪਰਮਿੰਦਰ ਸਿੰਘ ਭੰਗੂ, ਗੁਰਮੇਲ ਸਿੰਘ ਸਿੱਖ, ਜਸਵੀਰ ਸਿੰਘ ਮਾਹੀ, ਜਰਨੈਲ ਸਿੰਘ ਚੀਮਾ, ਜੱਗਾ ਸਿੰਘ ਚੀਮਾ, ਜਸਵੀਰ ਸਿੰਘ ਗੱਗੀ ਪੰਚ, ਮਿੰਟੂ ਸਿੰਘ ਪੰਚ, ਸੁਖਦੇਵ ਸਿੰਘ ਨਿੱਕਾ ਪੰਚ, ਬਲਵੰਤ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਭਿੰਦਾ ਸਿੰਘ ਜਾਗਲ, ਦੀਪ ਲਿੰਬੜਾ, ਗਿੱਲ ਚੀਮਾ, ਪਰਦੀਪ ਸਿੰਘ, ਹਰਜੀਤ ਸਿੰਘ ਕੈਰੇ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਬਡਰੁੱਖਾਂ ਦੇ ਇਤਿਹਾਸ ਸੰਬੰਧੀ ਪੁਸਤਕ ਬਾਰੇ ਕੀਤੀ ਚਰਚਾ <br/> ਅਗਲੀ ਖ਼ਬਰ ਫ਼ਿਰੋਜ਼ਾਬਾਦ ਨੇੜੇ ਸੜਕ ਹਾਦਸੇ 'ਚ ਪਿੰਡ ਛੀਨੀਵਾਲ ਕਲਾਂ ਅਤੇ ਰਾਏਸਰ ਨਾਲ ਸੰਬੰਧਿਤ ਦੋ ਨੌਜਵਾਨਾਂ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।