15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਕਿੱਤਾ ਮੁਖੀ ਸਿੱਖਿਆ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜ਼ੋਨਲ ਪੱਧਰੀ ਮੁਕਾਬਲੇ ਕਰਵਾਏ <br/>

ਜੇਤੂ ਵਿਦਿਆਰਥੀ ਨੂੰ ਸਨਮਾਨਿਤ ਕੀਤੇ ਜਾਣ ਦਾ ਦਿ੍ਸ਼ | ਤਸਵੀਰ: ਮੁਕੇਸ਼ ਕੁਮਾਰ <br/> 15-02-2026
ਸੰਗਰੂਰ, 14 ਫਰਵਰੀ (ਦਮਨਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਬਣਾਉਣ ਲਈ ਸਰਕਾਰੀ ਸਕੂਲਾਂ ਵਿਚ ਐਨ.ਐਸ.ਕਿਓ.ਐਫ. ਵੱਖ-ਵੱਖ ਕਿੱਤਾਮੁਖੀ ਕੋਰਸ ਕਰਵਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਆਪਣੇ ਕੀਤੇ ਕੋਰਸ ਵਿਚ ਨਿਪੁੰਨਤਾ ਹਾਸਲ ਕਰ ਕੇ ਆਪਣੇ ਜੀਵਨ ਨੂੰ ਬਿਹਤਰ ਬਣਾ ਸਕਣ | ਇਸ ਦੇ ਤਹਿਤ ਅੱਜ ਸਕੂਲ ਆਫ਼ ਐਮੀਨੈਂਸ ਸੰਗਰੂਰ ਵਿਖੇ ਐਪ੍ਰਲ ਟਰੇਡ (ਡਰੈੱਸ) ਦਾ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਜ਼ੋਨਲ ਪੱਧਰੀ ਡਰੈੱਸ ਮੁਕਾਬਲੇ ਕਰਵਾਏ ਅਤੇ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਜ਼ਿਲ੍ਹਾ ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਦੀਆਂ ਕੁੱਲ 10 ਟੀਮਾਂ ਵਲੋਂ ਭਾਗ ਲਿਆ ਗਿਆ | ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀਮਤੀ ਤਰਵਿੰਦਰ ਕੌਰ ਵਲੋਂ ਪਹੁੰਚ ਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ | ਉਨ੍ਹਾਂ ਪ੍ਰਦਰਸ਼ਨੀ ਦੇਖਦੇ ਹੋਏ ਵਿਦਿਆਰਥੀਆਂ ਵਲੋਂ ਬਣਾਈਆਂ ਡਰੈੱਸਾਂ ਨੂੰ ਸਲਾਹਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਦਿਨੇਸ਼ ਕੁਮਾਰ ਜ਼ਿਲ੍ਹਾ ਕੋਆਰਡੀਨੇਟਰ ਵੋਕੇਸ਼ਨਲ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਮੁਕਾਬਲਿਆਂ ਵਿਚ ਪਹਿਲੇ ਨੰਬਰ 'ਤੇ ਰਹਿਣ ਵਾਲੇ ਵਿਦਿਆਰਥੀ ਨੂੰ 5 ਹਜ਼ਾਰ ਰੁਪਏ, ਦੂਸਰੇ ਨੰਬਰ ਤੇ 3 ਹਜ਼ਾਰ ਰੁਪਏ ਅਤੇ ਤੀਜੇ ਨੰਬਰ 'ਤੇ ਰਹਿਣ ਵਾਲੇ ਵਿਦਿਆਰਥੀ ਨੂੰ 2 ਹਜ਼ਾਰ ਰੁਪਏ ਦਿੱਤੇ ਜਾਣੇ ਹਨ | ਮੁਕਾਬਲਿਆਂ ਲਈ ਜੱਜਮੈਂਟ ਸਿਮੀ ਸਚਦੇਵਾ, ਲਕਸ਼ਿਕਾ ਚਾਵਲਾ ਅਤੇ ਸਿ੍ਸ਼ਟੀ ਸ਼ਰਮਾ (ਫੈਸ਼ਨ ਇੰਡਸਟਰੀ ਐਕਸਪਰਟਜ) ਵਲੋਂ ਕੀਤੀ ਗਈ | ਇਸ ਮੌਕੇ ਸ੍ਰੀ ਬਿਪਨ ਚਾਵਲਾ ਪਿ੍ੰਸੀਪਲ, ਸ੍ਰੀ ਹਰਪ੍ਰੀਤ ਸਿੰਘ ਬੀ.ਐਨ.ਉ ਸੰਗਰੂਰ 1, ਸ੍ਰੀ ਰਾਜ ਕੁਮਾਰ ਬਾਂਸਲ, ਸ੍ਰੀ ਪਵੇਲ ਬਾਂਸਲ, ਸ੍ਰੀ ਮਤੀ ਹੇਮਲਤਾ ਅਰੋੜਾ (ਜ਼ਿਲ੍ਹਾ ਕੋਆਰਡੀਨੇਟਰ ਵੋਕੇਸ਼ਨਲ), ਮ. ਕਫੀਲ ਵੋਕੇਸ਼ਨਲ ਲੈਕਚਰਾਰ, ਸ੍ਰੀ ਮਤੀ ਸੁਖਵਿੰਦਰ ਕੌਰ ਵੋਕੇਸ਼ਨਲ ਲੈਕਚਰਾਰ, ਸ਼੍ਰੀਮਤੀ ਨੀਤੀਕਾ ਸ੍ਰੀ ਵਿਕਰਮ ਸਿੰਘ, ਸ਼੍ਰੀਮਤੀ ਪਰਮਜੀਤ ਕੌਰ, ਰਵਿੰਦਰ ਕੌਰ, ਨਰਿੰਦਰ ਸਿੰਘ, ਸੰਦੀਪ ਸਿੰਘ ਗੋਰੀ ਸ਼ੰਕਰ (ਭਾਰਤੀ ਏਅਰਟੈੱਲ ਫਾਊਾਡੇਸ਼ਨ) ਆਦਿ ਮੌਜੂਦ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਦਫ਼ਤਰ ਤੇ ਪਸ਼ੂ ਹਸਪਤਾਲ ਵਾਲੀ ਥਾਂ ਸਿਵਲ ਹਸਪਤਾਲ 'ਚ ਮਿਲਾਉਣ ਦੀ ਯੋਜਨਾ-ਬੱਬੂ, ਰਿੰਕੂ ਅਗਲੀ ਖ਼ਬਰ ਬਡਰੁੱਖਾਂ ਦੇ ਇਤਿਹਾਸ ਸੰਬੰਧੀ ਪੁਸਤਕ ਬਾਰੇ ਕੀਤੀ ਚਰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।