ਮਸਤੂਆਣਾ ਸਾਹਿਬ, 14 ਫ਼ਰਵਰੀ (ਦਮਦਮੀ) - ਪਿੰਡ ਕਿਲ੍ਹਾ ਹਕੀਮਾਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ 40.24 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੀਆਂ ਇੰਟਰਲਾਕ ਟਾਇਲਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ | ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ 5-5 ਫੁੱਟ ਚੌੜਾਈ ਵਿਚ ਟਾਇਲਾਂ ਲੱਗਣ ਨਾਲ ਸੜਕ ਦੀਆਂ ਬਰਮਾ ਮਜ਼ਬੂਤ ਹੋਣਗੀਆਂ ਅਤੇ ਰਾਹਗੀਰਾਂ, ਖ਼ਾਸ ਕਰ ਕੇ ਪੈਦਲ ਚੱਲਣ ਵਾਲਿਆਂ ਨੂੰ ਵੱਡਾ ਲਾਭ ਮਿਲੇਗਾ | ਓ.ਐੱਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਹਲਕੇ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲ ਦਿੱਤੀ ਜਾਵੇਗੀ | ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਰਮਨਦੀਪ ਸਿੰਘ ਅਤੇ ਐੱਸ.ਡੀ.ਓ. ਨਵਦੀਪ ਬਾਂਸਲ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ |