15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਸਮਾਰੋਹ ਕਰਵਾਇਆ <br/>

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਸਕੂਲ ਸਟਾਫ਼ | ਤਸਵੀਰ: ਪ੍ਰਵੀਨ ਮਦਾਨ <br/> 15-02-2026
ਮੂਨਕ, 14 ਫਰਵਰੀ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਨਕ ਮੁੰਡੇ ਵਿਚ ਸਾਲਾਨਾ ਸਮਾਰੋਹ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਬੱਚਿਆਂ ਨੇ ਸ਼ਬਦ ਨਾਲ ਕੀਤੀ | ਹਲਕਾ ਲਹਿਰਾਗਾਗਾ ਤੋਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ | ਸਮਾਰੋਹ ਵਿਚ ਬੀ.ਐਨ.ਓ ਮੂਨਕ ਸ਼੍ਰੀ ਅਰੁਣ ਗਰਗ ਅਤੇ ਡੀ.ਡੀ.ਓ ਸ਼੍ਰੀ ਭਾਰਤ ਭੂਸ਼ਣ ਨੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਹਾਜ਼ਰੀ ਲਗਵਾਈ | ਸਕੂਲ ਮੁਖੀ ਮੈਡਮ ਜਸਮੀਤ ਕੌਰ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਸਾਰੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਇਸ ਸਮਾਰੋਹ ਨੂੰ ਕਾਮਯਾਬ ਬਣਾਉਣ ਲਈ ਧੰਨਵਾਦ ਕੀਤਾ | ਇਸ ਮੌਕੇ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਸ੍ਰੀ ਰਾਜਕੁਮਾਰ, ਮੈਂਬਰ ਕਮੇਟੀ ਆਪ ਆਗੂ ਜੋਨੀ ਅਰੋੜਾ, ਮਿੱਠੂ ਸੈਣੀ, ਪ੍ਰੇਮ ਚੰਦ, ਮੈਡਮ ਰੀਨਾ ਰਾਣੀ, ਗੁਰਵਿੰਦਰ ਸਿੰਘ ਸੰਧੂ, ਜਗਸੀਰ ਮਲਾਣਾ, ਕਮੇਟੀ ਹਾਜ਼ਰ ਰਹੇ |

ਪਿਛਲੀ ਖ਼ਬਰ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਅਕਾਲੀ ਦਲ ਨੂੰ ਮਿਲਿਆ ਨਵਾਂ ਹੁਲਾਰਾ-ਜਥੇਦਾਰ ਹਮੀਦੀ <br/> ਅਗਲੀ ਖ਼ਬਰ ਸ਼ਿਵ ਭੋਲਾ ਨਿਸ਼ਕਾਮ ਸੇਵਾ ਸੰਮਤੀ ਨੇ ਲੋੜਵੰਦ ਪਰਿਵਾਰਾਂ ਦੀਆਂ 8 ਲੜਕੀਆਂ ਦੇ ਵਿਆਹ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।