15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਨੌਜਵਾਨਾਂ ਦੀ ਸ਼ਮੂਲੀਅਤ ਨਾਲ ਅਕਾਲੀ ਦਲ ਨੂੰ ਮਿਲਿਆ ਨਵਾਂ ਹੁਲਾਰਾ-ਜਥੇਦਾਰ ਹਮੀਦੀ <br/>

ਪਿੰਡ ਈਨਾ ਬਾਜਵਾ ਵਿਚ ਮੀਟਿੰਗ ਦੌਰਾਨ ਅਕਾਲੀ ਦਲ ਵਿਚ ਸ਼ਾਮਿਲ ਹੋਏ ਨੌਜਵਾਨ ਅਤੇ ਨਾਲ ਪਾਰਟੀ ਆਗੂ | ਤਸਵੀਰ: ਮੇਘ ਰਾਜ ਜੋਸ਼ੀ <br/> 15-02-2026
ਸ਼ੇਰਪੁਰ, 14 ਫਰਵਰੀ (ਮੇਘ ਰਾਜ) - ਹਲਕਾ ਮਹਿਲ ਕਲਾਂ ਦੇ ਪਿੰਡ ਈਨਾ ਬਾਜਵਾ ਵਿਖੇ ਗੁਰਪ੍ਰੀਤ ਸਿੰਘ ਖੀਪਲ ਦੇ ਗ੍ਰਹਿ ਵਿਚ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਇਸ ਮੌਕੇ ਜਥੇਦਾਰ ਹਮੀਦੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਅਕਾਲੀ ਦਲ ਨਾਲ ਜੁੜਨਾ ਸੂਬੇ ਲਈ ਸ਼ੁੱਭ ਸੰਕੇਤ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹਲਕੇ ਤੋਂ ਨੌਜਵਾਨਾਂ ਦਾ ਵੱਡਾ ਜਥਾ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਦਾ ਟੀਚਾ ਰੱਖਿਆ ਗਿਆ ਹੈ | ਇਸ ਸਮਾਗਮ ਵਿਚ ਸਰਕਲ ਪ੍ਰਧਾਨ ਜਗਦੇਵ ਸਿੰਘ ਬਦੇਸ਼ਾ, ਬੀ.ਸੀ. ਵਿੰਗ ਦੇ ਪ੍ਰਧਾਨ ਸਰਦਾਰ ਕੁਲਵੰਤ ਸਿੰਘ ਜਗਦੇ, ਸਰਕਲ ਬੀ.ਸੀ. ਵਿੰਗ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਖਾਲਸਾ ਮਾਂਗੇਵਾਲ ਤੋਂ ਇਲਾਵਾ ਪਰਮਪ੍ਰੀਤ ਸਿੰਘ, ਹਰਜਿੰਦਰ ਸਿੰਘ, ਬੇਅੰਤ ਸਿੰਘ, ਸੌਰਭਵੀਰ ਸਿੰਘ, ਬਲਵਿੰਦਰ ਸਿੰਘ, ਪੁਸ਼ਵਿੰਦਰ ਸਿੰਘ, ਬਵਨਜੋਤ ਸਿੰਘ, ਸਿਮਰਜੀਤ ਸਿੰਘ, ਹਰਜੀਤ ਸਿੰਘ, ਸੁਰਜੀਤ ਸਿੰਘ, ਗੁਰਚਰਨ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਨਾਜਰ ਸਿੰਘ, ਹਰਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਰਹੇ |

ਪਿਛਲੀ ਖ਼ਬਰ ਕਾਂਝਲਾ, ਲੱਡਾ-ਬਾਲੀਆਂ ਸੜਕ 'ਤੇ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।