ਮਸਤੂਆਣਾ ਸਾਹਿਬ, 14 ਫਰਵਰੀ (ਦਮਦਮੀ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵਲੋਂ ਅੱਜ ਨੇੜਲੇ ਪਿੰਡ ਕਾਂਝਲਾ ਵਿਖੇ 89 ਲੱਖ ਰੁਪਏ ਦੀ ਲਾਗਤ ਨਾਲ ਲਗਭਗ 18 ਕਿ ਮੀ ਲੱਡਾ -ਬਾਲੀਆਂ ਸੜਕ ਦੇ ਦੋਵੇਂ ਪਾਸੇ 5-5 ਫੁੱਟ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀ ਹਰਜਿੰਦਰ ਸਿੰਘ ਕਾਂਝਲਾ ਅਤੇ ਬਲਾਕ ਸੰਮਤੀ ਮੈਂਬਰ ਸ੍ਰੀ ਰਣਜੋਧ ਸਿੰਘ ਯੋਧਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪਿੰਡ ਵਾਸੀ ਵੀ ਮੌਜੂਦ ਸਨ | ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪਿੰਡ ਕਿਲ੍ਹਾ ਹਕੀਮਾਂ, ਕਾਂਝਲਾ ਅਤੇ ਬਾਲੀਆਂ ਦੀਆਂ 18 ਫੁੱਟ ਚੌੜੀਆਂ ਸੜਕਾਂ ਦੇ ਦੋਵੇਂ ਪਾਸਿਆਂ 5-5 ਫੁੱਟ ਇੰਟਰਲਾਕ ਟਾਇਲਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਸੜਕਾਂ ਦੇ ਕਿਨਾਰਿਆਂ ਦੀ ਮਜ਼ਬੂਤੀ ਯਕੀਨੀ ਬਣੇਗੀ ਅਤੇ ਬਰਸਾਤੀ ਮੌਸਮ ਦੌਰਾਨ ਸੜਕਾਂ ਦੇ ਕਟਾਅ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ | ਉਨ੍ਹਾਂ ਕਿਹਾ ਕਿ ਪਿੰਡ ਕਿਲ੍ਹਾ ਹਕੀਮਾਂ ਵਿਚ 40.24 ਲੱਖ ਰੁਪਏ, ਪਿੰਡ ਕਾਂਝਲਾ ਵਿਚ 36.31 ਲੱਖ ਰੁਪਏ ਅਤੇ ਪਿੰਡ ਬਾਲੀਆਂ ਵਿਚ 12.51 ਲੱਖ ਰੁਪਏ ਦੀ ਲਾਗਤ ਨਾਲ ਇਹ ਵਿਕਾਸ ਕਾਰਜ ਅਮਲ ਵਿਚ ਲਿਆਂਦਾ ਜਾ ਰਿਹਾ ਹੈ | ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਅਤੇ ਮੌਕੇ 'ਤੇ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ | ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸੜਕਾਂ, ਪਾਣੀ, ਸੀਵਰੇਜ ਅਤੇ ਹੋਰ ਜਨ ਸਹੂਲਤਾਂ ਨਾਲ ਜੁੜੇ ਪ੍ਰੋਜੈਕਟਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ | ਇਸ ਮੌਕੇ ਵੱਖ-ਵੱਖ