ਸ਼ਹਿਣਾ, 14 ਫਰਵਰੀ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਬਾਬਾ ਭਾਈ ਮੂਲ ਚੰਦ ਤੇ ਬਾਬਾ ਹਿੰਮਤ ਸਿੰਘ ਵੈੱਲਫੇਅਰ ਕਲੱਬ ਵਲੋਂ ਅੱਖਾਂ ਦਾ 13ਵਾਂ ਮੁਫ਼ਤ ਅਪਰੇਸ਼ਨ ਕੈਂਪ ਪਿੰਡ ਦੇ ਗੁਰਦੁਆਰਾ ਬੁੰਗਾ ਸਾਹਿਬ ਵਿਖੇ ਲਗਾਇਆ ਗਿਆ ਜਿਸ ਦਾ ਉਦਘਾਟਨ ਬਾਬਾ ਪਵਨ ਕੁਮਾਰ ਸੋਲ੍ਹਾਂ ਦਾ ਮੱਠ ਵਾਲਿਆਂ ਨੇ ਕੀਤਾ ਤੇ ਕਲੱਬ ਨੂੰ ਨਗਦ ਰਾਸ਼ੀ ਭੇਟ ਕੀਤੀ | ਕਲੱਬ ਆਗੂ ਅਮਰੀਕ ਸਿੰਘ ਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਰੋਜ਼ਾ ਕੈਂਪ ਦੌਰਾਨ ਪ੍ਰੇਮ ਹਸਪਤਾਲ ਬਰਨਾਲਾ ਦੀ ਟੀਮ ਵਲੋਂ ਅੱਖਾਂ ਦੇ ਅਪਰੇਸ਼ਨ ਕੀਤੇ ਜਾਣਗੇ | ਇਸ ਮੌਕੇ ਹਰਜੀਤ ਸਿੰਘ ਈਨਾ, ਦਰਸ਼ਨ ਕੁਮਾਰ ਦੱੁਗਲ, ਮਾ: ਕਿਸਨ ਕੁਮਾਰ, ਗਗਨਦੀਪ ਸਿੰਘ, ਬਲਵਿੰਦਰ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਗੁਰੀ, ਕੈਪਟਨ ਜਗਤਾਰ ਸਿੰਘ, ਬਾਬਾ ਜਸਵੀਰ ਸਿੰਘ, ਹਿੰਮਤ ਸਿੰਘ ਈਨਾ ਤੇ ਹੋਰ ਆਗੂ ਵੀ ਹਾਜ਼ਰ ਸਨ |