28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਕਿਸਾਨ ਜਥੇਬੰਦੀਆਂ ਨੇ ਫੂਕੀਆਂ ਭਾਰਤ ਅਮਰੀਕਾ ਵਪਾਰ ਸਮਝੌਤੇ ਬਾਰੇ ਕਾਪੀਆਂ <br/>

ਅਜੀਤ ਡੈਸਕ 16-02-2026
ਦਿੜ੍ਹਬਾ ਮੰਡੀ, 15 ਫਰਵਰੀ (ਜਸਵੀਰ ਸਿੰਘ ਅÏਜਲਾ)-ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬਲਾਕ ਦਿੜ੍ਹਬਾ ਦੀਆਂ ਪਿੰਡ ਇਕਾਈਆਂ ਨੇ ਭਾਰਤ ਅਮਰੀਕਾ ਵਿਚਕਾਰ ਹੋ ਰਹੇ ਵਪਾਰ ਸਮਝੌਤੇ ਬਾਰੇ ਦੋਵੇਂ ਸਰਕਾਰਾਂ ਵਲੋਂ ਜਾਰੀ ਕੀਤੇ ਗਏ ਸਾਂਝੇ ਬਿਆਨ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਬਲਾਕ ਪ੍ਰਧਾਨ ਜਸਵੰਤ ਸਿੰਘ ਛਾਹੜ ਨੇ ਕਿਹਾ ਕਿ ਈਸਟ ਇੰਡੀਆ ਕੰਪਨੀ ਵਲੋਂ ਭਾਰਤ ਅੰਦਰ ਉਸ ਸਮੇਂ ਦੇ ਸ਼ਾਸਕ ਤੋਂ ਸਿਰਫ਼ ਭਾਰਤ 'ਚ ਵਪਾਰ ਕਰਨ ਲਈ ਇਜਾਜ਼ਤ ਲੈ ਕੇ ਪੂਰੇ ਦੇਸ਼ ਨੂੰ ਗ਼ੁਲਾਮ ਕੀਤਾ ਗਿਆ ਸੀ ਅਤੇ ਉਸ ਈਸਟ ਇੰਡੀਆ ਕੰਪਨੀ ਦੀ ਗ਼ੁਲਾਮੀ ਤੋਂ ਭਾਰਤ ਨੂੰ ਆਜ਼ਾਦ ਕਰਾਉਣ ਵਾਸਤੇ ਲੱਖਾਂ ਮਰਜੀਵੜਿਆਂ ਨੂੰ ਆਪਣੀਆਂ ਸ਼ਹਾਦਤਾਂ ਦੇਣੀਆਂ ਪਈਆਂ ਅਤੇ ਦੇਸ਼ ਨੂੰ ਉਸ ਸਮੇਂ ਦੇ ਸ਼ਾਸਕਾਂ ਵਲੋਂ ਕੀਤੀ ਗਈ ਦੇਸ਼ ਮਾਰੂ ਸੰਧੀ ਦੀ ਵੱਡੀ ਕੀਮਤ ਚੁਕਾਉਣੀ ਪਈ ਸੀ ਉਸੇ ਰਸਤੇ 'ਤੇ ਫਿਰ ਤੋਂ ਭਾਜਪਾ ਦੀ ਸਰਕਾਰ ਵਲੋਂ ਦੇਸ਼ ਨੂੰ ਤੋਰਨ ਲਈ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨਾਲ ਫਿਰ ਤੋਂ ਦੇਸ਼ ਨੂੰ ਗ਼ੁਲਾਮ ਬਣਾਉਣ ਵਾਸਤੇ ਤੇ ਕਿਸਾਨੀ ਦਾ ਲੱਕ ਤੋੜਨ ਲਈ ਕਿਸਾਨ ਮਾਰੂ ਤੇ ਦੇਸ਼ ਮਾਰੂ ਸੰਧੀ ਰਾਤ ਦੇ ਹਨੇਰੇ 'ਚ ਕੀਤੀ ਗਈ ਹੈ ਅਤੇ ਉਸ ਦੇਸ਼ ਮਾਰੂ ਸੰਧੀ 'ਤੇ ਪਰਦਾ ਪਾਉਣ ਲਈ ਭਾਜਪਾ ਦੇ ਮੰਤਰੀਆਂ ਤੇ ਉਸ ਦੇ ਆਈ. ਟੀ. ਸੈੱਲ ਵਲੋਂ ਅਮਰੀਕਾ ਦੀ ਬੋਲੀ ਬੋਲਦੇ ਹੋਏ ਭਾਰਤ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਪ੍ਰਚਾਰ ਕੀਤਾ ਜਾ ਰਿਹਾ ਅਤੇ ਉਸ ਦੇਸ਼ ਮਾਰੂ ਫ਼ੈਸਲੇ ਨੂੰ ਲਾਗੂ ਹੋਣ ਤੋ ਰੋਕਣ ਲਈ ਕਿਸਾਨਾਂ ਵਲੋਂ ਦੇਸ਼ ਵਾਸੀਆਂ ਨੂੰ ਜਾਗਰੂਕ ਕਰਦੇ ਹੋਏ ਹਰ ਇਕ ਅੰਦੋਲਨ ਲੜਿਆ ਜਾਵੇਗਾ | ਆਗੂਆਂ ਨੇ ਕਿਹਾ ਕਿ ਦੇਸ਼ ਦੇ ਲੋਕ ਆਪਣੇ ਮਨਾਂ 'ਚੋਂ ਇਹ ਭੁਲੇਖਾ ਕੱਢ ਦੇਣ ਕਿ ਇਸ ਸਮਝੌਤੇ ਦਾ ਨੁਕਸਾਨ ਸਿਰਫ਼ ਕਿਸਾਨਾਂ ਨੂੰ ਹੋਵੇਗਾ, ਬਲਕਿ ਇਹ ਸਮਝੌਤਾ ਹਰ ਅਨਾਜ ਖਾਣ ਵਾਲੇ ਵਿਅਕਤੀ ਲਈ ਖ਼ਤਰਨਾਕ 'ਤੇ ਮਾਰੂ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਅਮਰੀਕਾ ਵਲੋਂ ਆਪਣੇ ਕਿਸਾਨਾਂ ਤੋਂ ਖੇਤਾਂ ਵਿਚ ਜੀ. ਐਮ. ਅਨਾਜ ਪੈਦਾ ਕਰਵਾ ਕੇ ਭਾਰਤ ਵਿਚ ਭੇਜਿਆ ਜਾਵੇਗਾ ਜਿਸ ਦੇ ਬਹੁਤ ਮਾੜੇ ਪ੍ਰਭਾਵ ਮਨੁੱਖ ਦੀ ਸਿਹਤ 'ਤੇ ਪੈਣਗੇ ਤੇ ਉਹ ਭਿਆਨਕ ਬਿਮਾਰੀਆਂ ਦੀ ਜਕੜ 'ਚ ਆਉਣਗੇ | ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਅਨਾਜ ਖਾਣ ਵਾਲਾ ਹਰ ਵਿਅਕਤੀ ਇਸ ਸਮਝੌਤੇ ਦਾ ਡਟ ਕੇ ਵਿਰੋਧ ਕਰੇ | ਇਸ ਮੌਕੇ ਗੁਰਵਿੰਦਰ ਸਿੰਘ ਇਕਾਈ ਪ੍ਰਧਾਨ ਛਾਹੜ, ਪੰਮਾ ਸਿੰਘ, ਨਾਹਰ ਸਿੰਘ, ਨਾਇਬ ਸਿੰਘ, ਬੰਨਸਾ ਸਿੰਘ, ਸਤਿਗੁਰ ਸਿੰਘ, ਰਘਵੀਰ ਸਿੰਘ, ਹਰਜਿੰਦਰ ਸਿੰਘ, ਪਿਰਤਾ ਸਿੰਘ, ਭੋਲਾ ਸਿੰਘ, ਸੰਦੀਪ ਸਿੰਘ, ਮੱਘਰ ਸਿੰਘ ਤੇ ਸੀਰਾ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਮਹਾ ਸ਼ਿਵਰਾਤਰੀ <br/> ਅਗਲੀ ਖ਼ਬਰ ਨੌਜਵਾਨ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।