28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 16-02-2026
ਅਹਿਮਦਗੜ੍ਹ, 15 ਫਰਵਰੀ (ਸੁਖਜੀਤ ਸਿੰਘ ਖੇੜਾ)-ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਅੰਬੇਦਕਰ ਨਗਰ ਅਹਿਮਦਗੜ੍ਹ ਵਿਖੇ ਵਾਰਡ ਨੰਬਰ 2 ਤੇ ਡਾ. ਅੰਬੇਡਕਰ ਨਗਰ ਦੇ ਸਮੂਹ ਵਾਸੀਆਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ | ਪ੍ਰਬੰਧਕ ਕਮੇਟੀ ਵਲੋਂ ਸੇਵਾਦਾਰਾਂ ਅਤੇ ਸਨਮਾਨਯੋਗ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਰਾਜਵੀਰ ਸਿੰਘ, ਹਰਦੀਪ ਸਿੰਘ ਐਡਵੋਕੇਟ, ਹਰਭਜਨ ਸਿੰਘ ਐਸ. ਡੀ. ਓ., ਗਗਨਦੀਪ ਸਿੰਘ, ਅੰਮਿ੍ਤ ਪਾਲ ਸਿੰਘ ਹੈਪੀ, ਗੁਰਪ੍ਰੀਤ ਸਿੰਘ ਗਿਫਟੀ, ਗੁਰਜੋਤ ਸਿੰਘ, ਮੋਹਣ ਸਿੰਘ, ਗੁਰਕੀਰਤ ਸਿੰਘ, ਮਾਸਟਰ ਕੁਲਵੰਤ ਸਿੰਘ ਕੁਠਾਲਾ, ਮਨਪ੍ਰੀਤ ਸਿੰਘ ਮਨੀ, ਰਿੰਕੂ ਪਟਵਾਰੀ, ਸਨੀ, ਵਿੱਕੀ ਅਤੇ ਮਨਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਵਾਰਡ ਵਾਸੀ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਅਮਰਗੜ੍ਹ ਦੀ ਅਕਾਲੀ ਸਿਆਸਤ 'ਚ ਵੱਡੇ ਰਾਜਨੀਤਕ ਉਭਾਰ ਦੇ ਸੰਕੇਤ <br/> ਅਗਲੀ ਖ਼ਬਰ ਅਨਾਜ ਖਾਣ ਵਾਲਾ ਹਰ ਵਿਅਕਤੀ ਕਰੇ ਭਾਰਤ ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ-ਗੁਰਬਖਸ਼ੀਸ਼ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।