ਮੂਨਕ, 15 ਫਰਵਰੀ (ਵਰਿੰਦਰ ਭਾਰਦਵਾਜ)-ਮੁੱਖ ਮੰਤਰੀ ਭਗਵੰਤ ਮਾਨ ਦੇ ਡਰੀਮ ਪ੍ਰਾਜੈਕਟ ਸੀ. ਐਮ. ਯੋਗਸ਼ਾਲਾ ਅਧੀਨ ਵਾਰਡ ਨੰਬਰ 2 ਗਿਆਨੀ ਨਿਰੰਜਨ ਸਿੰਘ ਭੁਟਾਲ ਕਾਲੋਨੀ ਸਥਿਤ ਗੁਰਦੁਆਰਾ ਸਾਹਿਬ ਪਾਤੜਾਂ ਰੋਡ ਮੂਨਕ ਵਿਖੇ ਲੋਕਾਂ ਦੀਆਂ ਫ਼੍ਰੀ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜੋ ਸ਼ਹਿਰ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ | ਇਸ ਦੌਰਾਨ ਸੂਖਸਮ ਵਿਯਾਮ, ਸਥੂਲ ਵਿਯਾਮ, ਆਸਣ, ਧਿਆਨ, ਪ੍ਰਾਣਾਯਾਮ ਆਦਿ ਸਿਖਾਇਆ ਜਾਂਦਾ ਹੈ ਜਿਸ 'ਚ ਹਰ ਉਮਰ ਵਰਗ ਦੇ ਲੋਕ ਹਿੱਸਾ ਲੈ ਰਹੇ ਹਨ | ਸੀ. ਐਮ. ਯੋਗਸਾਲਾ ਪ੍ਰਾਜੈਕਟ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ ਯੋਗਾ ਕਰਨ ਨਾਲ ਸਰਵਾਈਕਲ, ਪਿੱਠ ਦਰਦ, ਸਟੈਂਸ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ, ਹਾਈ-ਲੋਅ ਬਲੱਡ ਪੈ੍ਰਸ਼ਰ ਆਦਿ ਬਿਮਾਰੀਆਂ ਤੋਂ ਰਾਹਤ ਮਿਲ ਰਹੀ ਹੈ | ਜਿਸ 'ਚ ਯੋਗਾ ਇੰਸਟਰਕਟਰ ਗੁਰਦੀਪ ਸਿੰਘ ਲੋਕਾਂ ਨੂੰ ਸਿਹਤ ਸੰਬੰਧੀ ਜਾਗਰੂਕ ਕਰ ਰਹੇ ਹਨ ਅਤੇ ਵੱਖ ਵੱਖ ਥਾਵਾਂ ਤੇ ਰੋਜ਼ਾਨਾ ਯੋਗ ਦੀਆਂ ਕਲਾਸਾਂ ਲਗਾ ਰਹੇ ਹਨ, ਜਿਸ ਨਾਲ ਯੋਗਾ ਦੇ ਨਿਯਮਿਤ ਅਭਿਆਸ ਦੇ ਨਾਲ ਨਾਲ ਲੋਕਾਂ ਨੂੰ ਸਵਸਥ ਜੀਵਨ ਜਿਉਣ ਦੀ ਪ੍ਰੇਰਨਾ ਮਿਲ ਰਹੀ ਹੈ | ਨਿਰਮਲ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਸੰਗਰੂਰ ਸੀ. ਐਮ. ਯੋਗਸਾਲਾ ਬਾਰੇ ਦੱਸਿਆ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਤੇ ਪਿੰਡ ਨਿਵਾਸੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਰੋਜ਼ਾਨਾ ਯੋਗਾ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਦੇ ਲੋਕਾਂ ਨੂੰ ਯੋਗਾ ਦਾ ਭਰਪੂਰ ਲਾਭ ਲੈਣ ਦਾ ਸੱਦਾ ਦਿੱਤਾ |