28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਅਹਿਮਦਗੜ੍ਹ ਭਾਜਪਾ ਮਹਿਲਾ ਮੋਰਚਾ ਵਲੋਂ ਸੀਨੀਅਰ ਲੀਡਰਸ਼ਿਪ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ <br/>

ਅਜੀਤ ਡੈਸਕ 16-02-2026
ਅਹਿਮਦਗੜ੍ਹ, 15 ਫਰਵਰੀ (ਸੁਖਜੀਤ ਸਿੰਘ ਖੇੜਾ)-ਭਾਜਪਾ ਦਫ਼ਤਰ ਵਿਖੇ ਪੰਜਾਬ ਮਹਿਲਾ ਮੋਰਚਾ ਦੇ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਵਿਚ ਕੇਂਦਰੀ ਬਜਟ ਬਾਰੇ ਚਰਚਾ ਕਰਨ ਲਈ ਮਹਿਲਾ ਮੋਰਚਾ ਪੰਜਾਬ ਵਲੋਂ ਇਕ ਮੀਟਿੰਗ ਕੀਤੀ ਗਈ | ਜਿਸ 'ਚ ਜ਼ਿਲ੍ਹਾ ਮਲੇਰਕੋਟਲਾ ਮਹਿਲਾ ਮੋਰਚਾ ਦੇ ਪ੍ਰਧਾਨ ਸ਼ਵੇਤਾ ਜੈਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਹਿਮਦਗੜ੍ਹ ਮੰਡਲ ਵਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ ਗਈ | ਅਹਿਮਦਗੜ੍ਹ ਮਹਿਲਾ ਮੋਰਚਾ ਦੀ ਉਪ ਪ੍ਰਧਾਨ ਰਜਨੀਤ ਹੂੰਝਣ ਤੇ ਸਾਥੀਆਂ ਵਲੋਂ ਹਲਕਾ ਅਮਰਗੜ੍ਹ ਤੇ ਅਹਿਮਦਗੜ੍ਹ ਦੀਆਂ ਸਮੱਸਿਆਵਾਂ ਸਬੰਧੀ ਸੀਨੀਅਰ ਲੀਡਰਸ਼ਿਪ ਜਿਸ 'ਚ ਰਾਸ਼ਟਰੀ ਮਹਿਲਾ ਮੋਰਚਾ ਦੇ ਜਨਰਲ ਸਕੱਤਰ ਰੇਖਾ ਕੁਮਾਰੀ, ਪੰਜਾਬ ਮਹਿਲਾ ਮੋਰਚਾ ਪ੍ਰਧਾਨ ਜੈਇੰਦਰ ਕੌਰ, ਪੰਜਾਬ ਉਪ ਪ੍ਰਧਾਨ ਰਾਸ਼ੀ ਹੇਮਰਾਜ ਅਗਰਵਾਲ ਤੇ ਜ਼ਿਲ੍ਹਾ ਮਲੇਰਕੋਟਲਾ ਪ੍ਰਧਾਨ ਸਵੀਤਾ ਜੈਨ ਨੂੰ ਜਾਣੂ ਕਰਵਾਇਆ ਗਿਆ | ਉਨ੍ਹਾਂ ਕੇਂਦਰੀ ਬਜਟ ਨੂੰ ਸਰਬ ਪੱਖੀ ਦੱਸਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਰ ਇਕ ਵਰਗ ਪੱਖੀ ਹੈ ਤੇ ਭਾਰਤ ਦੇ ਹਰ ਨਾਗਰਿਕ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਕਿਸਾਨਾਂ ਨੇ 18 ਨੂੰ ਬਠਿੰਡਾ ਜਾਣ ਦੀ ਉਲੀਕੀ ਵਿਉਂਤਬੰਦੀ <br/> ਅਗਲੀ ਖ਼ਬਰ ਸੀ. ਐਮ. ਯੋਗਾ ਯੋਗਸ਼ਾਲਾ ਲੋਕਾਂ ਦੀ ਤੰਦਰੁਸਤ ਜੀਵਨ ਸ਼ੈਲੀ ਦਾ ਰਾਜ-ਗੁਰਦੀਪ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।