28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਕਿਸਾਨਾਂ ਨੇ 18 ਨੂੰ ਬਠਿੰਡਾ ਜਾਣ ਦੀ ਉਲੀਕੀ ਵਿਉਂਤਬੰਦੀ <br/>

ਅਜੀਤ ਡੈਸਕ 16-02-2026
ਸੰਗਰੂਰ, 15 ਫਰਵਰੀ (ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਦੀ ਅਗਵਾਈ ਹੇਠ ਹੋਈ | ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 18 ਫਰਵਰੀ ਨੂੰ ਬਠਿੰਡਾ ਜਾਣ ਦੇ ਪ੍ਰੋਗਰਾਮ ਦੀ ਵਿਉਂਤਬੰਦੀ ਕੀਤੀ ਗਈ | ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਜਗਨਪ੍ਰੀਤ ਸਿੰਘ ਜਿਉਦਾ ਬਲਦੇਵ ਸਿੰਘ ਚਾਉਕੇ ਨੂੰ ਰਿਹਾਅ ਕਰਵਾਉਣ ਲਈ ਮੀਟਿੰਗ ਦੌਰਾਨ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੱਤਾ ਗਿਆ | ਆਗੂਆਂ ਨੇ ਕਿਹਾ ਕਿ 6 ਫਰਵਰੀ ਨੂੰ ਗਿ੍ਫ਼ਤਾਰ ਕੀਤੇ ਆਗੂ ਰਿਹਾਅ ਕਰ ਦਿੱਤੇ ਗਏ ਹਨ ਪਰ ਜਗਨਪ੍ਰੀਤ ਸਿੰਘ ਜਿਉਦਾ ਬਲਦੇਵ ਸਿੰਘ ਚਾਉਕੇ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਦੋਵਾਂ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਕਰਮਜੀਤ ਸਿੰਘ ਮੰਗਵਾਲ, ਹਰਮੇਲ ਸਿੰਘ ਸਿੰਘ ਲੋਹਾਖੇੜਾ, ਚਮਕੌਰ ਸਿੰਘ ਲੱਡੀ, ਕਰਮਜੀਤ ਸਿੰਘ ਮੰਡੇਰ ਤੇ ਪਿੰਡ ਇਕਾਈਆਂ ਦੇ ਪ੍ਰਧਾਨ ਵੀ ਮੌਜੂਦ ਸਨ |

ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਨੇ ਜਨਮ ਦਿਨ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਅਹਿਮਦਗੜ੍ਹ ਭਾਜਪਾ ਮਹਿਲਾ ਮੋਰਚਾ ਵਲੋਂ ਸੀਨੀਅਰ ਲੀਡਰਸ਼ਿਪ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।