ਸ਼ੇਰਪੁਰ, 15 ਫਰਵਰੀ (ਮੇਘ ਰਾਜ ਜੋਸ਼ੀ) - ਪਿੰਡ ਖੇੜੀ ਚਹਿਲਾਂ ਵਿਖੇ ਸਥਿਤ ਬਾਬਾ ਜੋਗੀ ਪੀਰ ਜੀ ਦੇ ਅਸਥਾਨਾਂ 'ਤੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਆਂਗਣਵਾੜੀ ਯੂਨੀਅਨ ਦੀ ਆਗੂ ਬੀਬੀ ਜਗਜੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ | ਸਮਾਗਮ ਦੌਰਾਨ ਭੋਗ ਉਪਰੰਤ ਬਾਬਾ ਬਿੱਕਰ ਸਿੰਘ ਜੀ ਵੱਲੋਂ ਰੂਹਾਨੀ ਕੀਰਤਨ ਕੀਤਾ ਗਿਆ, ਜਿਸ ਨਾਲ ਸੰਗਤਾਂ ਨੇ ਨਾਮ ਸਿਮਰਨ ਕਰਦਿਆਂ ਆਤਮਿਕ ਲਾਭ ਪ੍ਰਾਪਤ ਕੀਤਾ | ਇਸ ਮੌਕੇ ਮਾਸਟਰ ਅਵਤਾਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਅਵਸਰ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦਾ ਸਨਮਾਨ ਵੀ ਕੀਤਾ ਗਿਆ | ਸਮਾਗਮ ਵਿਚ ਜਸਪ੍ਰੀਤ ਸਿੰਘ ਜੱਸੀ (ਸੂਬਾ ਮੀਤ ਪ੍ਰਧਾਨ ਯੂਥ ਅਕਾਲੀ ਦਲ), ਜਗਤਾਰ ਸਿੰਘ, ਨਛੱਤਰ ਸਿੰਘ ਆੜ੍ਹਤੀਆਂ, ਹਰਬੰਸ ਸਿੰਘ, ਜਸਵਿੰਦਰ ਸਿੰਘ ਖੇੜੀ, ਗੁਰਪ੍ਰੀਤ ਸਿੰਘ ਗਿੰਨੀ, ਅਤਰ ਸਿੰਘ ਚਹਿਲ, ਮਾਂ ਸੁਖਦੀਪ ਸਿੰਘ, ਪੰਚ ਹਰਮੇਲ ਸਿੰਘ, ਮਲਕੀਤ ਸਿੰਘ ਫੌਜੀ, ਸਰਬਜੀਤ ਕੌਰ, ਸਹਿਜਦੀਪ ਕੌਰ, ਹਰਨੇਕ ਸਿੰਘ, ਨਿਰਾਤਾ ਰਾਮ, ਸਵਰਨ ਸਿੰਘ ਦੁਕਾਨਦਾਰ, ਪਰਮਜੀਤ ਕੌਰ, ਮਹਿਕਪ੍ਰੀਤ ਕੌਰ, ਬਲਵੀਰ ਕੌਰ, ਅਮਨਦੀਪ ਕੌਰ, ਕਮਲਦੀਪ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |