29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸਕੂਲ ਫਾਊਾਡੇਸ਼ਨ ਦਿਵਸ ਮਨਾਇਆ

ਅਜੀਤ ਡੈਸਕ 16-02-2026
ਛਾਜਲੀ, 15 ਫਰਵਰੀ (ਪ. ਪ.) - ਬੀਤੇ ਦਿਨੀਂ ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਵਿਖੇ ਸਕੂਲ ਦਾ ਫਾਊਾਡੇਸ਼ਨ ਡੇ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਸਤੁਤੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਭੰਗੜਾ, ਹਰਿਆਣਵੀ ਡਾਂਸ, ਚੇਅਰ ਡਾਂਸ, ਲੁੱਡੀ ਅਤੇ ਗਿੱਧਾ ਆਦਿ ਪੇਸ਼ ਕੀਤੇ ਗਏ | ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਹਾਜ਼ਰ ਦਰਸ਼ਕਾਂ ਨੂੰ ਮੋਹ ਲਿਆ ਅਤੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਸ੍ਰੀ ਮਨਦੀਪ ਚੱਠਾ, ਡਾਇਰੈਕਟਰ ਅੰਮਿ੍ਤਪਾਲ ਚੱਠਾ ਅਤੇ ਪਿ੍ੰਸੀਪਲ ਮੈਡਮ ਕਾਮਨੀ ਸਿੰਗਲਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਦੇ ਸਰਵਾਂਗੀਣ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਸਮਾਗਮ ਦੌਰਾਨ ਪਿਛਲੇ ਸੈਸ਼ਨ ਦੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਵਿਚ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਐਨ. ਐਸ. ਐਸ. ਕੈਂਪ ਸਮਾਪਤ <br/> ਅਗਲੀ ਖ਼ਬਰ ਪਿੰਡਾਂ ਨੂੰ ਜੋੜਨ ਵਾਲੀਆਂ ਿਲੰਕ ਸੜਕਾਂ ਨੂੰ ਬਣਾਉਣ ਲਈ ਸਰਕਾਰ ਸਿਰਫ਼ ਲਾਰੇ ਲਾ ਰਹੀ-ਕਮਲਜੀਤ ਸਿੰਘ ਬਬਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।