29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਐਨ. ਐਸ. ਐਸ. ਕੈਂਪ ਸਮਾਪਤ <br/>

ਅਜੀਤ ਡੈਸਕ 16-02-2026
ਸੰਦੌੜ, 15 ਫਰਵਰੀ (ਚੀਮਾ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ 7 ਰੋਜ਼ਾ ਐਨ.ਐਸ.ਐਸ. ਕੈਂਪ ਕਾਲਜ ਪਿ੍ੰਸੀਪਲ ਡਾ. ਬਚਿੱਤਰ ਸਿੰਘ ਦੀ ਅਗਵਾਈ ਅਤੇ ਐਨ.ਐਸ.ਐਸ. ਕੁਆਰਡੀਨੇਟਰਾਂ ਡਾ. ਹਰਮਨ ਸਿੰਘ, ਪ੍ਰੋ ਹਰਮਨਦੀਪ ਸਿੰਘ ਅਤੇ ਪ੍ਰੋ ਸ਼ੇਰ ਸਿੰਘ ਦੀ ਨਿਗਰਾਨੀ ਹੇਠ ਸਫਲਤਾਪੂਰਵਕ ਸਮਾਪਤ ਹੋਇਆ | ਕੈਂਪ ਦੌਰਾਨ ਤਿੰਨੋਂ ਯੂਨਿਟਾਂ ਦੇ 150 ਵਿਦਿਆਰਥੀਆਂ ਨੇ ਵੱਧ ਚੜ੍ਹ ਹਿੱਸਾ ਲਿਆ | ਇਸ ਕੈਂਪ ਦੌਰਾਨ ਗੋਦ ਲਏ ਪਿੰਡਾਂ ਫਰਵਾਲੀ, ਫੌਜੇਵਾਲ ਅਤੇ ਸੰਦੌੜ ਵਿਚ ਵਿਦਿਆਰਥੀਆਂ ਨੇ ਸਫ਼ਾਈ ਦੇ ਨਾਲ ਜਾਗਰੂਕਤਾ ਰੈਲੀਆਂ ਵੀ ਕੱਢੀਆਂ | ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਸਬੰਧੀ ਵੀ ਸੈਮੀਨਾਰ ਕਰਵਾਏ ਗਏ | ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵਲੋਂ ਸਿਹਤ ਸਬੰਧੀ ਅਤੇ ਪੁਲਿਸ ਵਿਭਾਗ ਵਲੋਂ ਥਾਣਾ ਸੰਦੌੜ ਦੇ ਐਸ.ਐੱਚ.ਓ ਤਰਸੇਮ ਚੰਦ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਟ੍ਰੈਫਿਕ ਸਿਗਨਲਾਂ ਸਬੰਧੀ ਜਾਗਰੂਕ ਕੀਤਾ | ਕੈਂਪ ਦੌਰਾਨ ਵਿਦਿਆਰਥੀਆਂ ਨੇ ਏਕਤਾ ਦਿਖਾਉਂਦੇ ਹੋਏ ਆਪਸੀ ਸਹਿਚਾਰ ਨਾਲ ਕੈਂਪ ਵਿਚ ਕਾਬਲ-ਏ-ਤਾਰੀਫ਼ ਕੰਮ ਕੀਤਾ | ਅੰਤਿਮ ਦਿਨ ਸਰਪੰਚ ਗੁਰਮੁੱਖ ਸਿੰਘ ਗਰੇਵਾਲ ਫਰਵਾਲੀ ਅਤੇ ਆਪ ਪਾਰਟੀ ਦੇ ਸੀਨੀਅਰ ਆਗੂ ਜੱਸੂ ਫਰਵਾਲੀ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ | ਅੰਤਿਮ ਦਿਨ ਕਾਲਜ ਦੂ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ.ਸਤਵੰਤ ਸਿੰਘ, ਜਰਨਲ ਸਕੱਤਰ ਸ.ਕਰਮਜੀਤ ਸਿੰਘ ਜਨਾਬ ਨੇ ਸਾਂਝੇ ਤੌਰ ਤੇ ਬੈੱਸਟ ਵਲੰਟੀਅਰਾਂ ਤੋਂ ਇਲਾਵਾ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ | ਸਟੇਜ ਸੰਚਾਲਨ ਡਾ. ਕਰਮਜੀਤ ਸਿੰਘ ਨੇ ਕੀਤਾ | ਇਸ ਮੌਕੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਵੀ ਹਾਜ਼ਰ ਰਿਹਾ |

ਪਿਛਲੀ ਖ਼ਬਰ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਜ਼ਿਲ੍ਹਾ ਬਰਨਾਲਾ ਇਕਾਈ ਦੀ ਮੀਟਿੰਗ <br/> ਅਗਲੀ ਖ਼ਬਰ ਸਕੂਲ ਫਾਊਾਡੇਸ਼ਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।