ਬਰਨਾਲਾ, 15 ਫਰਵਰੀ (ਰਾਜ ਪਨੇਸਰ)-ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਜ਼ਿਲ੍ਹਾ ਬਰਨਾਲਾ ਇਕਾਈ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸ਼ੰਟੀ ਲੋਟੇ ਦੀ ਅਗਵਾਈ ਵਿਚ ਬਰਨਾਲਾ ਕਲੱਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ੰਟੀ ਨੇ ਕਿਹਾ ਕਿ ਹਾਜ਼ਰ ਮੈਂਬਰਾਂ ਤੇ ਅਹੁਦੇਦਾਰਾਂ ਦੇ ਵਿਚਾਰ ਲਏ ਗਏ ਹਨ ਤਾਂ ਕਿ ਜਥੇਬੰਦੀ ਦੀ ਬਿਹਤਰੀ ਲਈ ਹੋਰ ਵਧੀਆ ਉਪਰਾਲੇ ਕੀਤੇ ਜਾਣ, ਪਿਛਲੇ ਸਮੇਂ ਦੌਰਾਨ ਰਾਮਗੜ੍ਹੀਆ ਦੇ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਬੁੱਤ ਸਥਾਪਿਤ ਕਰਨ ਲਈ ਜਥੇਬੰਦੀ ਵਲੋਂ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਸਨ ਜਿਸ ਨੂੰ ਬੂਰ ਐਮ. ਪੀ. ਗੁਰਮੀਤ ਸਿੰਘ ਮੀਤ ਹੇਅਰ ਦੇ ਯਤਨਾਂ ਸਦਕਾ ਪੈਣਾ ਸ਼ੁਰੂ ਹੋਇਆ ਹੈ | ਸ੍ਰੀ ਸ਼ੰਟੀ ਨੇ ਕਿਹਾ ਕਿ ਆਪ ਪਾਰਟੀ ਦੇ ਯੂਥ ਜ਼ਿਲ੍ਹਾ ਪ੍ਰਧਾਨ ਈਸ਼ਵਿੰਦਰ ਸਿੰਘ ਜੰਡੂ ਨੂੰ ਬਰਨਾਲਾ ਇਕਾਈ ਦਾ ਮੈਂਬਰ ਨਿਯੁਕਤ ਕਰਨ ਉਪਰੰਤ ਨਿਯੁਕਤੀ ਪੱਤਰ ਦਿੱਤਾ ਗਿਆ ਹੈ | ਇਸ ਨਿਯੁਕਤੀ 'ਤੇ ਸ: ਜੰਡੂ ਨੇ ਕਿਹਾ ਕਿ ਸਾਡੀ ਪਾਰਟੀ ਵਲੋਂ ਬਿਨਾਂ ਕਿਸੇ ਭੇਦਭਾਵ ਤੋਂ ਹਰੇਕ ਵਿਅਕਤੀ ਦਾ ਪਹਿਲ ਦੇ ਆਧਾਰ 'ਤੇ ਕੀਤੇ ਜਾਂਦੇ ਹਨ ਪਰ ਸਾਡੀ ਰਾਮਗੜ੍ਹੀਆ ਭਾਈਚਾਰੇ ਦੀ ਬਿਹਤਰੀ ਲਈ ਅਸੀ ਦਿਨ ਰਾਤ ਇਕ ਕਰ ਕੇ ਕੜੀ ਮਿਹਨਤ ਕਰਾਂਗੇ, ਜੋ ਵੀ ਜਥੇਬੰਦੀ ਮੇਰੀ ਡਿਊਟੀ ਲਗਾਏਗੀ | ਉਸ ਨੂੰ ਮੈਂ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ | ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਬੁੱਤ ਲਾਉਣ ਦੇ ਕੰਮ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜਿ੍ਹਆ ਜਾਵੇਗਾ | ਇਸ ਮੌਕੇ ਜਗਸੀਰ ਸਿੰਘ ਧੀਮਾਨ, ਗੁਰਮੇਲ ਸਿੰਘ ਆਰੇਵਾਲਾ, ਬਲਵਿੰਦਰ ਸਿੰਘ ਭਦੌੜ, ਗੁਰਮੇਲ ਸਿੰਘ ਨੈਸ਼ਨਲ ਹੋਟਲ, ਸਤਵੰਤ ਸਿੰਘ, ਨਿਰਮਲ ਸੰਘ, ਬੰਧਨਤੋੜ ਸਿੰਘ, ਅਮਰਜੀਤ ਸਿੰਘ ਮਿੰਟਾ, ਸਿਕੰਦਰ ਸਿੰਘ, ਇੰਦਰਜੀਤ ਸਿੰਘ ਜੰਡੂ, ਭੁਪਿੰਦਰ ਸਿੰਘ ਜੰਡੂ ਆਸਟੇ੍ਰਲੀਆ, ਕੁਲਦੀਪ ਸਿੰਘ ਉੱਗੋਕੇ, ਹੀਰਾ ਸਿੰਘ, ਪਰਮਜੀਤ ਸਿੰਘ ਲੋਟੇ, ਨਿਰਮਲ ਸਿੰਘ ਲੋਟੇ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਜਥੇਬੰਦੀ ਦੇ ਮੈਂਬਰ ਤੇ ਅਹੁਦੇਦਾਰ ਹਾਜ਼ਰ ਸਨ |