29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸੁਸਾਇਟੀ ਦੀਆਂ ਚੋਣਾਂ ਲਈ ਸਾਬਕਾ ਪ੍ਰਧਾਨ ਗੁਲਾਬ ਸਿੰਘ ਸਿੱਧੂ ਨੂੰ ਮੁੜ ਤੋਂ ਐਲਾਨਿਆ ਉਮੀਦਵਾਰ <br/>

ਅਜੀਤ ਡੈਸਕ 16-02-2026
ਤਪਾ ਮੰਡੀ, 15 ਫਰਵਰੀ (ਵਿਜੇ ਸ਼ਰਮਾ)-ਸਥਾਨਕ ਖੇਤੀਬਾੜੀ ਨਾਲ ਸਬੰਧਿਤ ਕੋਆਪ੍ਰੇਟਿਵ ਸੁਸਾਇਟੀ ਵਿਖੇ ਪ੍ਰਧਾਨ ਤੇ ਮੈਂਬਰ ਦੀ ਚੋਣ 26 ਫਰਵਰੀ ਨੂੰ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਸੁਸਾਇਟੀ ਨਾਲ ਲੈਣ ਦੇਣ ਕਰਨ ਵਾਲੇ ਕਿਸਾਨਾਂ ਵਲੋਂ ਚੋਣਾਂ ਨੂੰ ਵੇਖਦਿਆਂ ਹੋਇਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸ ਲੜੀ ਤਹਿਤ ਤਪਾ ਪਿੰਡ ਦੀ ਰੋਲਕੀ ਪੱਤੀ ਦੇ 50 ਪਰਿਵਾਰਾਂ ਵਲੋਂ ਸਰਬਸੰਮਤੀ ਨਾਲ ਗੁਲਾਬ ਸਿੰਘ ਕਾਲਾ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ ਤਾਂ ਜੋ ਗੁਲਾਬ ਸਿੰਘ ਕਾਲਾ ਸਿੱਧੂ ਸੁਸਾਇਟੀ ਵਿਚ ਪਹਿਲਾਂ ਦੀ ਤਰ੍ਹਾਂ ਸੁਸਾਇਟੀ ਨਾਲ ਲੈਣ-ਦੇਣ ਕਰਨ ਵਾਲਿਆਂ ਦੇ ਕੰਮ ਵਧੀਆ ਤਰੀਕੇ ਨਾਲ ਕਰਵਾ ਸਕੇ | ਦੱਸਣ ਯੋਗ ਹੈ ਕਿ ਗੁਲਾਬ ਸਿੰਘ ਕਾਲਾ ਸਿੱਧੂ ਸੁਸਾਇਟੀ ਦੇ ਪਹਿਲਾਂ ਵੀ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਜਿਨ੍ਹਾਂ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ ਹੋਇਆਂ ਮੁੜ ਤੋਂ ਚੋਣਾਂ ਸੰਬੰਧੀ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ | ਇਸ ਮੌਕੇ ਰੋਲਕੀ ਪੱਤੀ ਦੇ ਸਮੂਹ ਪਰਿਵਾਰਾਂ ਨੇ ਦੱਸਿਆ ਕਿ ਗੁਲਾਬ ਸਿੰਘ ਕਾਲਾ ਸਿੱਧੂ ਬਹੁਤ ਹੀ ਇਮਾਨਦਾਰ ਅਤੇ ਮਿਹਨਤ ਕਿਸਾਨ ਹਨ, ਜਿਨ੍ਹਾਂ ਨੇ ਸੁਸਾਇਟੀ ਦਾ ਪਹਿਲਾ ਪ੍ਰਧਾਨ ਹੁੰਦਿਆਂ ਹੋਇਆਂ ਕਾਫੀ ਕੰਮਕਾਰ ਕਰਵਾਏ ਹਨ | ਇਸ ਲਈ ਉਨ੍ਹਾਂ ਨੂੰ ਦੁਬਾਰਾ ਸੁਸਾਇਟੀ ਵਿਚ ਮੌਕਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਸਾਬਕਾ ਪ੍ਰਧਾਨ ਗੁਲਾਬ ਸਿੰਘ ਕਾਲਾ ਸਿੱਧੂ ਨੇ ਕਿਹਾ ਕਿ ਮੈਂ ਪਹਿਲਾਂ ਵੀ ਆਪਣੇ ਕਾਰਜਕਾਲ ਦੌਰਾਨ ਸੁਸਾਇਟੀ ਨਾਲ ਜੁੜੇ ਹਰ ਵਿਅਕਤੀ ਦਾ ਕੰਮ ਕੀਤਾ ਹੈ ਅਗਰ ਮੁੜ ਤੋਂ ਦੁਬਾਰਾ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੁਸਾਇਟੀ ਦਾ ਸਾਫ਼ ਸੁਥਰਾ ਕੰਮ ਕਰਾਂਗਾ ਅਤੇ ਸੁਸਾਇਟੀ ਨਾਲ ਜੁੜੇ ਹੋਏ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਸਾਬਕਾ ਕੌਂਸਲਰ ਦਵਿੰਦਰ ਟੀਟੂ ਦੀਕਸ਼ਤ, ਨੰਬਰਦਾਰ ਜੁਗਰਾਜ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਇਕਬਾਲ ਸਿੰਘ ਤੋਂ ਇਲਾਵਾ ਪੱਤੀ ਦੇ ਕਾਫੀ ਪਰਿਵਾਰ ਹਾਜ਼ਰ ਸਨ |

ਪਿਛਲੀ ਖ਼ਬਰ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ 21 ਪਿੰਡਾਂ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਨਾਤਨ ਸੰਸਕਿ੍ਤੀ ਸੰਸਕਾਰ ਅਭਿਆਨ ਦੇ ਹਿੱਸੇ ਵਜੋਂ ਆਸਥਾ ਧਾਮ ਮੰਦਰ ਵਿਖੇ ਬਾਲ ਸੰਸਕਾਰ ਕੇਂਦਰ ਖੋਲਿ੍ਹਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।