ਮਲੇਰਕੋਟਲਾ, 15 ਫਰਵਰੀ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਮਲੇਰਕੋਟਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਲੰਟੀਅਰਾਂ ਦੀ ਇਕ ਅਹਿਮ ਮੀਟਿੰਗ ਹਲਕਾ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਦੀ ਅਗਵਾਈ ਹੇਠ ਕੀਤੀ | ਮੀਟਿੰਗ ਦੌਰਾਨ ਵਿਧਾਇਕ ਡਾ. ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਲੋਕ-ਹਿਤੈਸ਼ੀ ਯੋਜਨਾ ਗਰੀਬ ਤੇ ਜ਼ਰੂਰਤਮੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਹਰ ਯੋਗ ਪਰਿਵਾਰ ਤੱਕ ਇਸ ਯੋਜਨਾ ਦੀ ਜਾਣਕਾਰੀ ਪਹੁੰਚਾਉਣਾ ਤੇ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਦਿਵਾਉਣਾ ਪਾਰਟੀ ਵਰਕਰਾਂ ਤੇ ਵਲੰਟੀਅਰਾਂ ਦੀ ਸਾਂਝੀ ਜ਼ਿੰਮੇਵਾਰੀ ਹੈ | ਇਸ ਮੌਕੇ ਪੀ. ਏ. ਸਰਪੰਚ ਗੁਰਮੁਖ ਸਿੰਘ ਖਾਨਪੁਰ, ਵਿਧਾਇਕ ਰਹਿਮਾਨ ਦੇ ਧਰਮ ਪਤਨੀ ਬੀਬਾ ਫਰਿਆਲ ਰਹਿਮਾਨ, ਬੇਟਾ ਮੂਨਿਸ਼ ਰਹਿਮਾਨ, ਚੇਅਰਮੈਨ ਜਾਫ਼ਰ ਅਲੀ, ਟਰੱਕ ਯੂਨੀਅਨ ਪ੍ਰਧਾਨ ਸੰਤੋਖ ਸਿੰਘ, ਵਿਧਾਇਕ ਰਹਿਮਾਨ ਦੇ ਭਰਾ ਅਬਦੁਲ ਲਤੀਫ ਪੱਪੂ, ਪ੍ਰਧਾਨ ਅਸਰਫ ਅਬਦੁੱਲਾ, ਸੁਖਦਰਸ਼ਨ ਸਿੰਘ ਸੁੱਖਾ ਗਿੱਲ ਮਿੱਠੇਵਾਲ, ਗੁਰਜੰਟ ਸਿੰਘ ਮਿੱਠੇਵਾਲ, ਅਜਹਰ ਮੁਨੀਮ ਮਲੇਰਕੋਟਲਾ, ਮਨਪ੍ਰੀਤ ਕੌਰ ਢਿੱਲੋਂ ਜ਼ਿਲ੍ਹਾ ਪ੍ਰਧਾਨ, ਸਰਪੰਚ ਸੁਖਦੇਵ ਸਿੰਘ ਮਾਣਕੀ, ਜ਼ਿਲਾ ਪ੍ਰੀਸ਼ਦ ਮੈਂਬਰ ਹਰੀਪਾਲ ਸਿੰਘ ਕਸਬਾ, ਅਬਦੁਲ ਸਕੂਰ ਕਿਲਾ ਪ੍ਰਧਾਨ, ਯਾਸਰ ਅਰਫਾਤ, ਸਰਪੰਚ ਅਮਨਦੀਪ ਸਿੰਘ ਬੁਧਰਾਵਾਂ ਆਦਿ ਆਗੂ ਹਾਜ਼ਰ ਸਨ |