28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ 15 ਮਾਰਚ ਨੂੰ

ਅਜੀਤ ਡੈਸਕ 18-02-2026
ਮਲੇਰਕੋਟਲਾ, 17 ਫਰਵਰੀ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਪਿਛਲੇ ਲੰਮੇ ਸਮੇਂ ਤੋਂ ਹਰ ਸਾਲ ਮਲੇਰਕੋਟਲਾ ਕਬੱਡੀ ਕੱਪ ਕਰਵਾਉਣ ਵਾਲੀ ਸੰਸਥਾ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈੱਲਫੇਅਰ ਸੁਸਾਇਟੀ ਮਲੇਰਕੋਟਲਾ ਵਲੋਂ ਇਸ ਸਾਲ ਲੋੜਵੰਦ ਪਰਿਵਾਰਾਂ ਦੀਆਂ ਗਿਆਰਾਂ ਲੜਕੀਆਂ ਦੇ ਵਿਆਹ ਕਰਵਾਏ ਜਾ ਰਹੇ ਹਨ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਦਵਿੰਦਰ ਸਰਪੰਚ ਨੇ ਦੱਸਿਆ ਕਿ ਸੁਸਾਇਟੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਹਰ ਸਾਲ ਕਬੱਡੀ ਕੱਪ ਕਰਵਾਇਆ ਜਾਂਦਾ ਹੈ ਪ੍ਰੰਤੂ ਇਸ ਸਾਲ ਸਮੂਹ ਮੈਂਬਰਾਂ ਦੀ ਸਹਿਮਤੀ ਨਾਲ ਲੜਕੀਆਂ ਦੇ ਵਿਆਹ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਉਕਤ ਵਿਆਹ ਸਮਾਗਮ 15 ਮਾਰਚ ਦਿਨ ਐਤਵਾਰ ਨੂੰ ਮਲੇਰਕੋਟਲਾ ਦਾਣਾ ਮੰਡੀ ਵਿਖੇ ਰੱਖਿਆ ਗਿਆ ਹੈ | ਜਿਸ 'ਚ ਇਲਾਕੇ ਦੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਵਿਆਹ ਸਮਾਗਮ 'ਚ ਆਏ ਬਰਾਤੀਆਂ ਦੇ ਖਾਣ-ਪੀਣ ਦੇ ਪ੍ਰਬੰਧ ਤੋਂ ਲੈ ਕੇ ਲੜਕੀਆਂ ਨੂੰ ਵਿਆਹ ਸਮੇਂ ਦਿੱਤੇ ਜਾਣ ਵਾਲਾ ਸਾਰਾ ਸਮਾਨ ਸੰਸਥਾ ਵਲੋਂ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਲਾਪਤਾ ਨਾਬਾਲਗ ਲੜਕੀ ਨੂੰ ਸੰਬੰਧਿਤ ਵਿਭਾਗ ਵਲੋਂ ਪੱਛਮੀ ਬੰਗਾਲ ਵਿਖੇ ਉਸ ਦੇ ਮਾਪਿਆਂ ਨਾਲ ਮਿਲਾਇਆ ਅਗਲੀ ਖ਼ਬਰ ਅਰਵਿੰਦ ਖੰਨਾ ਦੇ ਅਕਾਲੀ ਦਲ ਵਿਚ ਜਾਣ ਦੀ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਮਨਾਈ ਖ਼ੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।