ਲਹਿਰਾਗਾਗਾ, 17 ਫਰਵਰੀ (ਅਸ਼ੋਕ ਗਰਗ) - ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਲਹਿਰਾਗਾਗਾ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਦਿਆਂ ਉਸ ਕੋਲੋਂ ਚਿੱਟਾ ਨਸ਼ੀਲਾ ਪਦਾਰਥ ਬਰਾਮਦ ਕੀਤੇ ਜਾਣ ਸਬੰਧੀ ਜਾਣਕਾਰੀ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀ ਦੀ ਭਾਲ ਦੇ ਸਬੰਧ ਵਿੱਚ ਗਸ਼ਤ ਕਰ ਰਹੇ ਸਨ | ਜਦੋਂ ਪੁਲਿਸ ਪਾਰਟੀ ਕੋਟੜਾ ਲਹਿਲ ਨੇੜੇ ਨਰਸਰੀ ਕੋਲ ਪੁੱਜੀ ਤਾਂ ਖਤਾਨਾਂ ਵਿੱਚ ਇੱਕ ਨੌਜਵਾਨ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਦਿਆਂ ਉਸ ਕੋਲੋਂ 8-10 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ | ਨਾਮ ਪਤਾ ਪੁੱਛਣ 'ਤੇ ਉਸ ਨੇ ਆਪਣਾ ਨਾਮ ਗੁਰਮੀਤ ਸਿੰਘ ਉਰਫ਼ ਦੀਪੀ ਪੁੱਤਰ ਸੋਮਨਾਥ ਵਾਸੀ ਲਹਿਰਾਗਾਗਾ ਦੱਸਿਆ | ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ | ਇਸ ਸਬੰਧੀ ਦੋਸ਼ੀ ਨੂੰ ਕਾਬੂ ਕਰਦਿਆਂ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ |