ਸੁਨਾਮ ਊਧਮ ਸਿੰਘ ਵਾਲਾ, 17 ਫਰਵਰੀ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਪੰਜਾਬ ਰਾਜ ਬਿਜਲੀ ਬੋਰਡ ਚਿੱਪ ਵਾਲੇ ਮੀਟਰ ਲਾਉਣ ਦੇ ਬਹਾਨੇ ਚੱਲਦੇ ਮੀਟਰਾਂ ਨੂੰ ਡੀ ਕੋਡ ਵਿਚ ਪਾ ਰਹੀ ਹੈ | ਜਿਸ ਨੂੰ ਲੈ ਕੇ ਸਬ-ਡਵੀਜ਼ਨ ਚੀਮਾ ਵਿਚ ਵੱਡੀ ਗਿਣਤੀ ਵਿਚ ਚੱਲਦੇ ਮੀਟਰ ਡੀ ਕੋਡ ਵਿਚ ਪਾ ਦਿੱਤੇ ਗਏ ਹਨ | ਇਸ ਸਬੰਧੀ ਕਿਸਾਨ ਆਗੂ ਐਸ ਡੀ ਓ ਪਾਵਰਕਾਮ ਚੀਮਾ ਨੂੰ ਕਈ ਵਾਰ ਮਿਲ ਚੁੱਕੇ ਹਨ ਅਤੇ ਦਰਖਾਸਤਾਂ ਵੀ ਦਿੱਤੀਆਂ ਗਈਆਂ ਹਨ ਪਰ ਫਿਰ ਵੀ ਸੁਣਵਾਈ ਨਹੀ ਹੋ ਰਹੀ | ਜਿਸ ਨੂੰ ਲੈ ਕੇ ਸੁਨਾਮ ਬਲਾਕ ਦੇ ਕਿਸਾਨਾਂ ਵਲੋਂ ਆਉਂਦੇ ਕੁਝ ਦਿਨਾਂ ਵਿਚ ਐਸ.ਡੀ.ਓ. ਪਾਵਰਕਾਮ ਚੀਮਾ ਦੇ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ | ਇਸ ਮੌਕੇ ਸੁਖਪਾਲ ਸਿੰਘ ਮਾਣਕ ਕਣਕਵਾਲ ਪਾਲ ਸਿੰਘ ਦੌਲਾ ਸਿੰਘ ਵਾਲਾ ਅਤੇ ਲਾਲੀ ਸਿੰਘ ਦੌਲਾ ਸਿੰਘ ਵਾਲਾ ਆਦਿ ਮੌਜੂਦ ਸਨ |