28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪਾਵਰਕਾਮ ਦੀ ਜ਼ਮੀਨ ਵੇਚਣ ਅਤੇ ਹੋਰ ਭਖਵੇਂ ਮਸਲਿਆਂ ਨੂੰ ਲੈ ਕੇ ਮੁਲਾਜ਼ਮਾਂ ਰੋਸ ਪ੍ਰਦਸ਼ਨ <br/>

ਅਜੀਤ ਡੈਸਕ 18-02-2026
ਸੰਗਰੂਰ, 17 ਫਰਵਰੀ (ਅਮਨਦੀਪ ਸਿੰਘ ਬਿੱਟਾ) - ਪਾਵਰਕਾਮ ਦੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਤੇ ਮੈਨੇਜਮੈਂਟ ਖ਼ਿਲਾਫ਼ ਸੰਗਰੂਰ ਡਵੀਜ਼ਨ ਦੇ ਮੁੱਖ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰਦਰਸ਼ਨ ਦੀ ਅਗਵਾਈ ਸਰਕਲ ਪ੍ਰਧਾਨ ਜੀਵਨ ਸਿੰਘ ਨੇ ਕੀਤੀ | ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ 14 ਜਨਵਰੀ ਨੂੰ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਮੀਟਿੰਗ ਉਪਰੰਤ ਜਥੇਬੰਦੀਆਂ ਅਤੇ ਪੈਨਸ਼ਨਰਾਂ ਨਾਲ ਮੈਨੇਜਮੈਂਟ ਦੀ ਇਹ ਸਹਿਮਤੀ ਬਣੀ ਸੀ ਕਿ ਬਿਜਲੀ ਬੋਰਡ ਦੀਆਂ ਜਾਇਦਾਦਾਂ ਨਹੀਂ ਵੇਚੀਆਂ ਜਾਣਗੀਆਂ ਪਰ ਹੁਣ ਪਾਵਰਕਾਮ ਦੀ ਮੈਨੇਜਮੈਂਟ ਵਾਅਦਾ ਖ਼ਿਲਾਫ਼ੀ ਉੱਤੇ ਉੱਤਰੀ ਹੋਈ ਹੈ | ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਪਿੰਡ ਬੰਡੂਗਰ ਬਿਜਲੀ ਨਿਗਮ ਦੀ 50 ਏਕੜ ਜ਼ਮੀਨ ਪੁੱਡਾ ਦੇ ਨਾਮ ਤਬਦੀਲ ਕਰ ਦਿੱਤੀ ਹੈ | ਇਸ ਗੰਭੀਰ ਮੁੱਦੇ ਨੂੰ ਲੈ ਕੇ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਵਿਰੁੱਧ ਅਤੇ ਮੰਨੀਆਂ ਮੰਗਾਂ ਮਨਵਾਉਣ ਲਈ ਸਾਰੇ ਪੰਜਾਬ ਵਿਚ ਅੱਜ ਰੋਸ ਪ੍ਰਦਸ਼ਨ ਕੀਤੇ ਜਾ ਰਹੇ ਹਨ | ਇਸ ਮੌਕੇ ਨਿਰਭੈ ਸਿੰਘ, ਗੁਰਬਖਸੀਸ ਸਿੰਘ, ਭੋਲਾ ਸਿੰਘ, ਰਾਜਵਿੰਦਰ ਸਿੰਘ, ਗੁਰਪਿੰਦਰ ਸਿੰਘ, ਪਰਵਿੰਦਰ ਸਿੰਘ, ਮਿੱਠੂ ਸਿੰਘ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਹੱਜ ਯਾਤਰੀਆਂ ਲਈ ਟੀਕਾਕਰਨ ਕੈਂਪ ਲਗਾਇਆ <br/> ਅਗਲੀ ਖ਼ਬਰ ਚਿੱਪ ਵਾਲੇ ਮੀਟਰਾਂ ਦੇ ਬਹਾਨੇ ਡੀ ਕੋਡ ਪਾਉਣ ਦੇ ਵਿਰੋਧ 'ਚ ਕਿਸਾਨਾਂ ਵਲੋਂ ਮੋਰਚਾ ਲਾਉਣ ਦਾ ਫੈਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।