ਸੁਨਾਮ ਊਧਮ ਸਿੰਘ ਵਾਲਾ, 17 ਫਰਵਰੀ (ਧਾਲੀਵਾਲ, ਭੁੱਲਰ) - ਸੁਨਾਮ ਦੇ ਨਾਮਵਰ ਉਦਯੋਗਪਤੀ ਯੋਗੇਸ਼ ਬਾਂਸਲ ਨੂੰ ਉਨ੍ਹਾਂ ਵਲੋਂ ਡੇਅਰੀ ਅਤੇ ਪਸ਼ੂ ਪਾਲਣ ਦੇ ਖੇਤਰ 'ਚ ਪਾਏ ਜਾ ਰਹੇ ਯੋਗਦਾਨ ਲਈ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਵਿਭਾਗ ਦੀ ਸਿਫ਼ਾਰਸ਼ 'ਤੇ ਕੇਂਦਰੀ ਡੇਅਰੀ ਵਿਕਾਸ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਸੁਤੰਤਰਤਾ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ ਵਿਖੇ ਮਹਿਕਮੇ ਦੇ ਕੇਂਦਰੀ ਮੰਤਰੀ ਸ੍ਰੀ ਰਾਜੀਵ ਰੰਜਨ ਨੇ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਯੋਗੇਸ਼ ਬਾਂਸਲ ਵਲੋਂ ਹਾਲ ਹੀ ਵਿਚ ਇਕ ਬਹੁਤ ਹੀ ਆਧੁਨਿਕ ਫੀਡ ਪਲਾਂਟ ਲਾ ਕੇ ਉੱਚ ਕੁਆਲਿਟੀ ਦੀ ਫੀਡ ਤਿਆਰ ਕਰਨ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਨਮਾਨ ਲਈ ਚੁਣਿਆ ਗਿਆ ਸੀ | ਇਸ ਸਨਮਾਨ ਨੂੰ ਪ੍ਰਾਪਤ ਕਰਨ ਲਈ ਭਾਰਤ ਦੇ ਮਨਿਸਟਰੀ ਆਫ਼ ਡਿਫੈਂਸ ਵਿਭਾਗ ਵਲੋਂ ਯੋਗੇਸ਼ ਬਾਂਸਲ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਪੱਤਰ ਭੇਜਿਆ ਗਿਆ ਸੀ | ਇਸ ਤਰਾਂ ਉਨ੍ਹਾਂ ਦਾ ਨਾਂਅ ਪੰਜਾਬ ਸਰਕਾਰ ਦੇ ਇਸ ਮਹਿਕਮੇ ਦੇ ਉੱਘੇ ਉਦਯੋਗਪਤੀਆਂ ਦੀ ਸੂਚੀ ਵਿਚ ਸ਼ਾਮਲ ਹੋ ਗਿਆ ਹੈ | ਉਨ੍ਹਾਂ ਨੂੰ ਸਨਮਾਨਿਤ ਹੋਣ ਤੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਅਤੇ ਸੀਤਾ ਸਰ ਮੰਦਿਰ ਕਮੇਟੀ ਵਲੋਂ ਹਰੀ ਦੇਵ ਗੋਇਲ ਨੇ ਵਧਾਈ ਦਿੱਤੀ |