ਸ਼ੇਰਪੁਰ, 17 ਫਰਵਰੀ (ਜੋਸ਼ੀ) - ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਸ਼ੇਰਪੁਰ ਵਿਖੇ ਇੱਕ ਮਿਲਣੀ ਦੌਰਾਨ ਫਲਦਾਰ ਬੂਟਾ ਲਗਾ ਕੇ ਸਮਾਗਮ ਨੂੰ ਯਾਦਗਾਰ ਬਣਾਇਆ ਗਿਆ | ਇਸ ਮੌਕੇ ਵਾਤਾਵਰਨ ਪ੍ਰੇਮੀ ਸੁਖਜੀਤ ਸਿੰਘ ਰਟੋਲ, ਸੰਦੀਪ ਸਿੰਘ ਗਰੇਵਾਲ ਅਤੇ ਕਾਮਰੇਡ ਹਰਗੋਬਿੰਦ ਸਿੰਘ ਨੇ ਸਾਂਝੇ ਤੌਰ 'ਤੇ ਬੂਟਾ ਲਗਾ ਕੇ ਇਲਾਕਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਦਰਖ਼ਤ ਲਗਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਵਧ ਰਹੀ ਗਰਮੀ ਅਤੇ ਪ੍ਰਦੂਸ਼ਣ ਦੇ ਮੱਦੇਨਜ਼ਰ ਹਰ ਵਿਅਕਤੀ ਦਾ ਫ਼ਰਜ਼ ਬਣਦਾ ਹੈ ਕਿ ਉਹ ਵਾਤਾਵਰਨ ਨੂੰ ਸ਼ੁੱਧ ਅਤੇ ਹਰਾ-ਭਰਿਆ ਬਣਾਉਣ ਲਈ ਆਪਣਾ ਯੋਗਦਾਨ ਪਾਏ | ਖ਼ਾਸ ਕਰ ਕੇ ਨੌਜਵਾਨਾਂ ਨੂੰ ਅੱਗੇ ਆ ਕੇ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ | 'ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ' ਵੱਲੋਂ ਸੰਦੇਸ਼ ਦਿੱਤਾ ਗਿਆ ਕਿ ਹਰ ਦੋਸਤ-ਮਿੱਤਰ ਆਪਣੇ ਘਰ ਜਾਂ ਆਲੇ-ਦੁਆਲੇ ਜਿੱਥੇ ਵੀ ਜਗ੍ਹਾ ਉਪਲਬਧ ਹੋਵੇ, ਦਰਖ਼ਤ ਲਗਾ ਕੇ ਇਸ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਏ | ਉਨ੍ਹਾਂ ਇਸ ਪਹਿਲ ਨੂੰ ਵੱਡੇ ਪੱਧਰ 'ਤੇ ਲੈ ਕੇ ਜਾਣ ਦਾ ਫ਼ੈਸਲਾ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਮਿਲਣੀਆਂ ਦੌਰਾਨ ਵੀ ਬੂਟੇ ਲਗਾਏ ਜਾਣਗੇ |