28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮੈਡੀਕਲ ਕਾਲਜ ਦੇ ਕੰਮ ਸੰਬੰਧੀ ਜੂਨ 'ਚ ਟੈਂਡਰ ਕਰਨ ਉਪਰੰਤ ਅਗਸਤ ਤੱਕ ਸ਼ੁਰੂ ਹੋਵੇਗੀ ਉਸਾਰੀ- ਏ.ਡੀ.ਸੀ. ਪਾਪੜਾ

ਅਜੀਤ ਡੈਸਕ 18-02-2026
ਮਸਤੂਆਣਾ ਸਾਹਿਬ, 17 ਫਰਵਰੀ (ਦਮਦਮੀ) - ਐਸੋਸੀਏਸ਼ਨ ਫ਼ਾਰ ਸਾਇੰਟਿਫਿਕ ਰੀਸਰਚ ਇੰਨ ਹੋਮਿਉਪੈਥੀ ਦੇ ਪ੍ਰਧਾਨ ਡਾ ਅਵਤਾਰ ਸਿੰਘ, ਸਕੱਤਰ ਡਾ. ਏ ਐਸ ਮਾਨ, ਡਾ. ਭੁਪਿੰਦਰ ਸਿੰਘ ਅਤੇ ਮੀਤ ਪ੍ਰਧਾਨ ਡਾ. ਵਿਨੋਦ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਸਤੂਆਣਾ ਸਾਹਿਬ ਵਿਖੇ ਸਰਕਾਰੀ ਹੋਮਿਉਪੈਥੀ ਮੈਡੀਕਲ ਕਾਲਜ ਸਥਾਪਿਤ ਕਰਨ ਦੇ ਫ਼ੈਸਲੇ ਲਈ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਾਂਦਾ ਹੈ, ਉਥੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਮੁੱਚੀ ਅਕਾਲ ਕਾਲਜ ਕੌਂਸਲ ਦੇ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਦੀ ਮਿਹਨਤ ਅਤੇ ਉੱਦਮ ਸਦਕਾ ਇਹ ਹੋਮਿਉਪੈਥੀ ਕਾਲਜ ਅਤੇ ਹਸਪਤਾਲ ਇੱਥੇ ਮਸਤੂਆਣਾ ਸਾਹਿਬ ਵਿਖੇ ਬਣਨ ਦੀ ਆਸ ਬੱਝੀ ਹੈ | ਐਸੋਸੀਏਸ਼ਨ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੰਗ 1995 ਤੋਂ ਲਟਕਦੀ ਆ ਰਹੀ ਸੀ | ਸਕੱਤਰ ਡਾ. ਮਾਨ ਨੇ ਕਿਹਾ ਇਹ ਸਾਰੇ ਇਲਾਕੇ ਲਈ ਇੱਕ ਵੱਡੀ ਦੇਣ ਹੈ ਕਿਉਂਕਿ ਹੋਮਿਉਪੈਥੀ ਕਾਲਜ ਦੇ ਨਾਲ ਨਾਲ ਹੋਮਿਉਪੈਥੀ ਹਸਪਤਾਲ ਵੀ ਬਣੇਗਾ, ਜਿੱਥੇ ਲੋਕਾਂ ਨੂੰ ਸਸਤਾ ਤੇ ਵਧੀਆ ਇਲਾਜ ਉਪਲਬਧ ਹੋਵੇਗਾ | ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਵਤਾਰ ਸਿੰਘ ਨੇ ਕਿਹਾ ਕਿ ਹੋਮਿਉਪੈਥੀ ਜਗਤ ਆਪ ਸਰਕਾਰ ਦਾ ਅਤੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ, ਮਸਤੂਆਣਾ ਸਾਹਿਬ ਸੰਗਰੂਰ ਦੀ ਮੈਨੇਜਮੈਂਟ ਦਾ ਇਸ ਲਈ ਹਮੇਸ਼ਾ ਧੰਨਵਾਦੀ ਰਹੇਗਾ | ਇਸ ਸਬੰਧੀ ਏ.ਡੀ.ਸੀ. ਸ੍ਰ. ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਨੇੜਲੇ ਪਿੰਡ ਚੰਗਾਲ ਦੀ 09 ਏਕੜ ਜ਼ਮੀਨ ਉੱਪਰ ਲੋਕ ਨਿਰਮਾਣ ਵਿਭਾਗ ਵਲੋਂ ਚਾਰ ਦੀਵਾਰੀ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ ਅਤੇ ਮੈਡੀਕਲ ਕਾਲਜ ਨਾਲ ਸਬੰਧਿਤ ਕੰਮਾਂ ਦੀ ਟੈਂਡਰ ਪ੍ਰਕਿਰਿਆ ਵੀ ਪ੍ਰਗਤੀ ਅਧੀਨ ਹੈ | ਉਨ੍ਹਾਂ ਕਿਹਾ ਕਿ ਇਸ ਮੈਡੀਕਲ ਕਾਲਜ ਦੇ ਕੰਮ ਸਬੰਧੀ ਜੂਨ ਵਿਚ ਟੈਂਡਰ ਕਰ ਦਿੱਤਾ ਜਾਵੇਗਾ ਅਤੇ ਅਗਸਤ 2026 ਤੱਕ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ | ਇਸ ਸਬੰਧੀ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ | ਇੱਥੇ ਇਹ ਵੀ ਦੱਸਣ ਯੋਗ ਹੈ ਕਿ ਇਸ ਮੈਡੀਕਲ ਕਾਲਜ ਦਾ ਨੀਂਹ ਪੱਥਰ 5 ਅਗਸਤ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੱਖਿਆ ਗਿਆ ਸੀ | ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਜ਼ਮੀਨ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਪਿਛਲੇ ਲੰਬੇ ਸਮੇਂ ਤੋਂ ਮਾਨਯੋਗ ਹਾਈਕੋਰਟ ਵਿਚ ਕੇਸ ਵਿਚਾਰ ਅਧੀਨ ਹੋਣ ਕਰਕੇ ਕਾਲਜ ਦੀ ਉਸਾਰੀ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਸੰਤ ਬਾਬਾ ਕਾਕਾ ਸਿੰਘ ਦੀ ਅਗਵਾਈ ਵਿਚ ਸਮੂਹ ਪ੍ਰਬੰਧਕਾਂ ਦੀ ਵਿਸ਼ੇਸ਼ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਵਲੋਂ ਗੁਰਦੁਆਰਾ ਸਾਹਿਬ ਦੇ ਸਾਹਮਣੇ ਸੰਗਰੂਰ-ਬਠਿੰਡਾ ਨੈਸ਼ਨਲ ਹਾਈਵੇ ਤੇ 28 ਏਕੜ ਜ਼ਮੀਨ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਤਾਂ ਜੋ ਇਲਾਕੇ ਲਈ ਇੱਥੇ ਮੈਡੀਕਲ ਕਾਲਜ ਅਤੇ ਹਸਪਤਾਲ ਬਣਾਇਆ ਜਾ ਸਕੇ | ਇਸ ਸਬੰਧੀ ਅਕਾਲ ਕਾਲਜ ਕੌਂਸਲ ਅਤੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਵਲੋਂ ਇਹ ਜਮੀਨ ਦੇਣ ਤੇ ਇਹ ਮੈਡੀਕਲ

ਪਿਛਲੀ ਖ਼ਬਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਸਪੋਰਟਸ ਯੂਨੀਵਰਸਿਟੀ ਪਟਿਆਲਾ ਦਾ ਵਾਈਸ ਚਾਂਸਲਰ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ... ਅਗਲੀ ਖ਼ਬਰ ਪੰਜਾਬ ਵਪਾਰ ਕਮਿਸ਼ਨ ਦੀ ਅਹਿਮਦਗੜ੍ਹ ਵਿਖੇ ਸਬ ਡਵੀਜ਼ਨ ਪੱਧਰੀ ਮੀਟਿੰਗ-ਵਪਾਰੀਆਂ ਨੇ ਮੁੱਖ ਮੁੱਦੇ ਉਠਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।