28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਸਪੋਰਟਸ ਯੂਨੀਵਰਸਿਟੀ ਪਟਿਆਲਾ ਦਾ ਵਾਈਸ ਚਾਂਸਲਰ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ <br/>

ਅਜੀਤ ਡੈਸਕ 18-02-2026
ਮਸਤੂਆਣਾ ਸਾਹਿਬ, 17 ਫਰਵਰੀ (ਦਮਦਮੀ) - ਨੇੜਲੇ ਪਿੰਡ ਦੁੱਗਾਂ ਦੇ ਮਾਣਯੋਗ ਸਿੱਖਿਆਵਿਦ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਪੰਜਾਬ ਸਰਕਾਰ ਵਲੋਂ ਸਪੋਰਟਸ ਯੂਨੀਵਰਸਿਟੀ ਪਟਿਆਲਾ ਦਾ ਵਾਈਸ ਚਾਂਸਲਰ ਨਿਯੁਕਤ ਕਰਨ 'ਤੇ ਪਿੰਡ ਦੁੱਗਾਂ ਅਤੇ ਆਲੇ-ਦੁਆਲੇ ਦੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਮੈਂਬਰਾਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਪਿੰਡ ਦੁੱਗਾਂ ਵਿਖੇ ਡਾ. ਗਿੱਲ ਦੀ ਨਿਯੁਕਤੀ ਦੀ ਖ਼ੁਸ਼ੀ ਵਿਚ ਲੱਡੂ ਵੰਡ ਕੇ ਜਸ਼ਨ ਮਨਾਇਆ ਗਿਆ | ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਭੁਪਿੰਦਰ ਸਿੰਘ ਪੂਨੀਆ ਅਤੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਡਾ. ਪੁਸ਼ਪਿੰਦਰ ਸਿੰਘ ਗਿੱਲ ਆਪਣੀ ਯੋਗਤਾ ਅਤੇ ਪ੍ਰਸ਼ਾਸਨਿਕ ਕਾਬਲਿਯਤ ਨਾਲ ਇੱਕ ਕਾਮਯਾਬ ਵਾਈਸ ਚਾਂਸਲਰ ਸਾਬਤ ਹੋਣਗੇ ਅਤੇ ਪੰਜਾਬ ਦੀ ਅਕਾਦਮਿਕ ਪ੍ਰਬੰਧਨਾ ਵਿਚ ਨਵੀਆਂ ਉਚਾਈਆਂ ਹਾਸਲ ਕਰਨਗੇ | ਉਨ੍ਹਾਂ ਕਿਹਾ ਕਿ ਇਹ ਸਾਡਾ ਵਿਸ਼ਵਾਸ ਵੀ ਹੈ ਅਤੇ ਅਰਦਾਸ ਵੀ ਕਿ ਉਹ ਆਪਣੇ ਪਿਤਾ ਪ੍ਰੋ. ਮੁਖਤਿਆਰ ਸਿੰਘ ਗਿੱਲ ਦੀ ਤਰ੍ਹਾਂ ਸਮਰਪਣ ਅਤੇ ਜਜ਼ਬੇ ਨਾਲ ਸੇਵਾ ਨਿਭਾਉਣਗੇ | ਇਸ ਮੌਕੇ ਗੁਰਜੰਟ ਸਿੰਘ ਦੁੱਗਾਂ, ਜਥੇਦਾਰ ਬਲਦੇਵ ਸਿੰਘ ਭੰਮਾਵੱਦੀ, ਹਰਪਾਲ ਸਿੰਘ ਖਹਿਰਾ, ਬਾਬਾ ਭਰਪੂਰ ਸਿੰਘ ਚੰਗਾਲ, ਗੁਰਜੰਟ ਸਿੰਘ ਦੀਦਾਰਗੜੀਆ, ਸਾਬਕਾ ਸਰਪੰਚ ਦਲ ਸਿੰਘ ਬਹਾਦਰਪੁਰ, ਸਰਪੰਚ ਦਲਵੀਰ ਸਿੰਘ ਦੁੱਗਾਂ, ਲਾਡੀ ਦੁੱਗਾਂ, ਰਜਿੰਦਰ ਸਿੰਘ, ਬਹਾਦਰ ਸਿੰਘ, ਰਣਜੀਤ ਸਿੰਘ ਰਾਣਾ, ਗੁਰਤੇਜ ਸਿੰਘ ਦੁੱਗਾਂ, ਪਿ੍ੰਸੀਪਲ ਡਾ. ਅਮਨਦੀਪ ਕੌਰ, ਪਿ੍ੰਸੀਪਲ ਡਾ. ਗੀਤਾ ਠਾਕਰ, ਪਿ੍ੰਸੀਪਲ ਡਾ. ਸੁਖਦੀਪ ਕੌਰ, ਪਿ੍ੰਸੀਪਲ ਡਾ. ਵਿਜੇ ਪਲਾਹਾ, ਪਿ੍ੰਸੀਪਲ ਜਸਪਾਲ ਸਿੰਘ, ਪਿ੍ੰਸੀਪਲ ਗੁਰਪ੍ਰੀਤ ਕੌਰ, ਪਿ੍ੰਸੀਪਲ ਰਜਿੰਦਰ ਸਿੰਘ ਬਾਜਵਾ, ਪ੍ਰੋਫੈਸਰ ਜਸਪ੍ਰੀਤ ਸਿੰਘ ਦੁੱਗਾਂ, ਪ੍ਰੋਫੈਸਰ ਭੁਪਿੰਦਰ ਕੌਰ ਚੰਗਾਲ, ਹਰਦੀਪ ਸਿੰਘ ਦੁੱਗਾਂ, ਜਸਪਾਲ ਸਿੰਘ, ਸਤਨਾਮ ਸਿੰਘ ਮਸਤੂਆਣਾ, ਚਰਨਜੀਤ ਸਿੰਘ ਸਿੱਧੂ, ਮਨਜੀਤ ਸਿੰਘ ਚੰਗਾਲ ਅਤੇ ਰਣਜੀਤ ਸਿੰਘ ਬਹਾਦਰਪੁਰ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਮੋਹਤਵਰ ਸ਼ਖ਼ਸੀਅਤਾਂ ਵਲੋਂ ਡਾ. ਗਿੱਲ ਨੂੰ ਮੁਬਾਰਕਬਾਦ ਦਿੱਤੀ ਗਈ |

ਪਿਛਲੀ ਖ਼ਬਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਭਗਵੰਤ ਮਾਨ ਸਰਕਾਰ ਦਿ੍ੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ - ਪਰੂਥੀ <br/> ਅਗਲੀ ਖ਼ਬਰ ਮੈਡੀਕਲ ਕਾਲਜ ਦੇ ਕੰਮ ਸੰਬੰਧੀ ਜੂਨ 'ਚ ਟੈਂਡਰ ਕਰਨ ਉਪਰੰਤ ਅਗਸਤ ਤੱਕ ਸ਼ੁਰੂ ਹੋਵੇਗੀ ਉਸਾਰੀ- ਏ.ਡੀ.ਸੀ. ਪਾਪੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।