28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਭਗਵੰਤ ਮਾਨ ਸਰਕਾਰ ਦਿ੍ੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ - ਪਰੂਥੀ <br/>

ਅਜੀਤ ਡੈਸਕ 18-02-2026
ਮਲੇਰਕੋਟਲਾ, 17 ਫਰਵਰੀ (ਮੁਹੰਮਦ ਹਨੀਫ਼ ਥਿੰਦ) - ਨਸ਼ਿਆਂ ਦੀ ਭੈੜੀ ਅਲਾਮਤ ਨੂੰ ਪੰਜਾਬ ਭਰ 'ਚੋਂ ਜੜੋਂ੍ਹ ਪੁੱਟ ਸੁੱਟਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ ਆਪਰੇਸ਼ਨ ਪ੍ਰਹਾਰ ਕਾਰਗਰ ਸਿੱਧ ਹੋ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਮੋਗਾ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਬਹੁਤ ਵੱਡਾ ਉਪਰਾਲਾ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਇਲਾਕੇ ਦੇ ਉੱਘੇ ਸਮਾਜਸੇਵੀ ਅਤੇ ਕੌਂਸਲਰ ਮਹਿੰਦਰ ਸਿੰਘ ਪਰੂਥੀ ਨੇ ਕੀਤਾ | ਉਨ੍ਹਾਂ ਕਿਹਾ ਕਿ ਗਲਤ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਭੈੜੀ ਦਲਦਲ 'ਚ ਧਸ ਚੁੱਕੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਬਾਹਰ ਕੱਢਣ ਦੇ ਲਈ ਵੱਡੇ ਉਪਰਾਲੇ ਕਰ ਰਹੀ ਹੈ ਜੋ ਕਿ ਇਕ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਦਾ ਨਸ਼ਾ ਛੁਡਾਉਣ ਲਈ ਨਸ਼ਾ ਛੁਡਾਊ ਕੇਂਦਰਾਂ ਵਿਚ ਮੁਫ਼ਤ ਇਲਾਜ ਕਰਵਾ ਰਹੀ ਹੈ ਤਾਂ ਜੋ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨ ਆਪਣਾ ਨਸ਼ਾ ਛੱਡ ਕੇ ਹੋਰ ਖੇਤਰਾਂ ਵਿਚ ਤਰੱਕੀ ਕਰ ਕੇ ਪੰਜਾਬ ਦਾ ਨਾਂਅ ਰੌਸ਼ਨ ਕਰ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਮੁਫ਼ਤ ਇਲਾਜ ਵਾਲੀ ਯੋਜਨਾ ਵੀ ਪੰਜਾਬ ਵਾਸੀਆਂ ਲਈ ਕਾਰਗਰ ਸਿੱਧ ਹੋਵੇਗੀ |

ਪਿਛਲੀ ਖ਼ਬਰ ਮਲੇਰਕੋਟਲਾ ਦੀ ਧੀ ਲੀਜਾ ਟਾਂਕ ਨੇ ਬੈਡਮਿੰਟਨ ਟੂਰਨਾਮੈਂਟ 'ਚ ਜਿੱਤਿਆ ਸੋਨ ਤਗਮਾ <br/> ਅਗਲੀ ਖ਼ਬਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਸਪੋਰਟਸ ਯੂਨੀਵਰਸਿਟੀ ਪਟਿਆਲਾ ਦਾ ਵਾਈਸ ਚਾਂਸਲਰ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।